
2-3 ਦਿਨਾਂ ਵਿੱਚ ਸਾਰੇ ਮਸਲੇ ਹੱਲ ਹੋ ਜਾਣਗੇ।
ਚੰਡੀਗੜ੍ਹ: ਪੰਜਾਬ ਦੀਆਂ 25 ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਝੋਨੇ ਦੀ ਖਰੀਦ ਬਾਰੇ ਵਿਸਥਾਰ ਨਾਲ ਗੱਲ ਹੋਈ।ਉਨ੍ਹਾਂ ਨੇ ਕਿਸਾਨਾਂ ਨੇ ਸੁਝਾਅ ਰੱਖੇ ਅਤੇ ਸੀਐੱਮ ਮਾਨ ਨੇ ਭਰੋਸਾ ਦਿੱਤਾ ਹੈ ਕਿ 2-3 ਦਿਨਾਂ ਵਿੱਚ ਸਾਰੇ ਮਸਲੇ ਹੱਲ ਹੋ ਜਾਣਗੇ।
ਉਨ੍ਹਾਂ ਨੇਕਿਹਾ ਹੈ ਕਿ ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ।ਉਨ੍ਹਾਂ ਨੇ ਕਿਹਾ ਹੈ ਕਿ ਲਾਲ ਚੰਦ ਕਟਾਰੂਚੱਕ ਨੇ ਵਿਸਥਾਰ ਨਾਲ ਦੱਸਿਆ ਹੈ ਕਿ ਝੋਨੇ ਦੀ ਖਰੀਦ ਵਿੱਚ ਕੋਈ ਸਮੱਸਿਆ ਨਹੀ ਹੋਵੇਗੀ। ਉਨਾਂ ਨੇ ਕਿਹਾ ਹੈ ਆੜਤੀਆਂ ਅਤੇ ਮਜ਼ਦੂਰਾਂ ਦੀ ਸਮੱਸਿਆਵਾਂ ਦਾ ਹੱਲ ਹੋਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਕੋਈ ਸਖ਼ਤ ਕਦਮ ਵੀ ਉੱਠਾਉਣਾ ਪੈ ਉਹ ਜਰੂਰ ਚੁੱਕਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਨ।