Moga News : ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਪਰਤ ਰਹੇ ਮੁੰਡਿਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ

By : BALJINDERK

Published : Oct 19, 2024, 2:53 pm IST
Updated : Oct 19, 2024, 2:53 pm IST
SHARE ARTICLE
file photo
file photo

Moga News : ਪੁਲਿਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ

Moga News : ਅੱਜ ਸਵੇਰੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਵਾਪਸ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰਨ ਕੁਮਾਰ (17), ਵਿਸ਼ਾਲ ਕੁਮਾਰ (21) ਗਰੀਨ ਐਵੇਨਿਊ ਬਠਿੰਡਾ ਆਪਣੇ ਮੋਟਰਸਾਈਕਲ ’ਤੇ ਮੱਥਾ ਟੇਕਣ ਲਈ ਵੀਰਵਾਰ ਹੋਣ ਕਾਰਨ ਧਾਰਮਿਕ ਸਥਾਨ ’ਤੇ ਆਏ ਸਨ, ਜਦ ਉਹ ਵਾਪਸ ਜਾ ਰਹੇ ਸੀ ਤਾਂ ਸਮਾਲਸਰ ਦੇ ਕੋਲ ਇਕ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰੀ ਦਿੱਤੀ।

ਇਹ ਵੀ ਪੜੋ :Madhya Pradesh News : ਮੋਰੈਨਾ 'ਚ ਪਟਾਕਿਆਂ ਦੀ ਫੈਕਟਰੀ ਅਤੇ ਗੋਦਾਮ 'ਚ ਵੱਡਾ ਧਮਾਕਾ, ਕਈ ਘਰ ਢਹਿ-ਢੇਰੀ, ਬਚਾਅ ਕਾਰਜ ਜਾਰੀ

ਇਸ ਹਾਦਸੇ ’ਚ ਦੋਨੋਂ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ  ਸਮਾਲਸਰ ਪੁਲਿਸ ਵਲੋਂ ਰਾਮਵੀਰ ਸਿੰਘ ਨਿਵਾਸੀ ਗਰੀਨ ਐਵੀਨਿਊ ਬਠਿੰਡਾ ਦੇ ਬਿਆਨਾਂ ’ਤੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਅਣਪਛਾਤੇ ਵਾਹਨ ਚਾਲਕ ਦੀ ਪਛਾਣ ਕਰਨ ਦਾ ਯਤਨ ਕਰ ਰਹੇ ਹਾਂ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੇ ਹਾਂ ਅਤੇ ਦੋਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ।

(For more news apart from boys who were returning after bowing down at religious place were hit by an unknown vehicle In Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement