Mohali News : ਮੁਹਾਲੀ ਵਿੱਚ ਡੇਂਗੂ ਦਾ ਕਹਿਰ, 34 ਨਵੇਂ ਮਾਮਲੇ ਸਾਹਮਣੇ ਆਏ, ਡੇਂਗੂ ਪੀੜਤਾਂ ਦੀ ਗਿਣਤੀ 745 ਹੋਈ

By : BALJINDERK

Published : Oct 19, 2024, 11:49 am IST
Updated : Oct 19, 2024, 11:49 am IST
SHARE ARTICLE
file photo
file photo

Mohali News : ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ 3940 ਘਰਾਂ ਦਾ ਕੀਤਾ ਗਿਆ ਸਰਵੇ, 61 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ

Mohali News : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੇਚਸ਼ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ ਵਧ ਰਿਹਾ ਹੈ। ਅੱਜ 34 ਹੋਰ ਨਵੇਂ ਕੇਸ ਸਾਹਮਦੇ ਆਏ ਹਨ। ਹੁਣ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 745 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 3940 ਘਰਾਂ ਦਾ ਸਰਵੇ ਕੀਤਾ ਗਿਆ ਅਤੇ 61 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ।

ਇੰਜ ਹੀ ਵੱਖ-ਵੱਖ ਥਾਵਾਂ 'ਤੇ 17,221 ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 70 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਅਤੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਣੀਆਂ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਧਰ, ਸਿਹਤ ਮੰਤਰੀ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਮੈਗਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਨੇ ਮੁਹਾਲੀ ਦੇ ਫੇਜ਼-6 ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਇੱਕ ਅਧਿਆਪਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਡੇਂਗੂ ਵਿਰੁੱਧ ਲੜਾਈ ਵਿੱਚ ਮਾਪਿਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਧੇਰੇ ਨੂੰ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸ਼ੀ, ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇਟ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

(For more news apart from  Dengue rampage in Mohali, 34 new cases reported, number of dengue victims increased to 745 News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement