Kulhad Pizza Couple: ਕੁੱਲ੍ਹੜ ਪੀਜ਼ਾ ਜੋੜੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਸਕਿਓਰਿਟੀ
Published : Oct 19, 2024, 1:41 pm IST
Updated : Oct 19, 2024, 5:07 pm IST
SHARE ARTICLE
Kullad Pizza couple got security
Kullad Pizza couple got security

Kulhad Pizza Couple: ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸਕਿਓਰਿਟੀ ਦੇਣ ਦੇ ਦਿੱਤੇ ਆਦੇਸ਼

Kullad Pizza couple got security: ਕੁੱਲ੍ਹੜ ਪੀਜ਼ਾ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸਕਿਓਰਿਟੀ ਦਿੱਤੀ ਹੈ। ਹਾਈਕੋਰਟ ਨੇ ਸਕਿਓਰਿਟੀ ਦੇਣ ਲਈ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ। 

ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

ਕੁੱਲ੍ਹੜ ਪੀਜ਼ਾ ਕਪਲ ਨੇ ਨਿਹੰਗਾਂ ਨੂੰ ਦਿੱਤਾ ਸੀ ਮੋੜਵਾਂ ਜਵਾਬ
ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਇਕ ਵੀਡੀਓ ਜਾਰੀ ਕੀਤੀ ਸੀ।  ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਅਰੋੜਾ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement