Ludhiana 'ਚ ਕਾਰੋਬਾਰੀ ਨੰਦਲਾਲ ਦੇ ਘਰ 'ਤੇ ਹੋਈ ਫਾਈਰਿੰਗ
Published : Oct 19, 2025, 12:17 pm IST
Updated : Oct 19, 2025, 12:17 pm IST
SHARE ARTICLE
Firing at businessman Nandlal's house in Ludhiana
Firing at businessman Nandlal's house in Ludhiana

ਗੈਂਗਸਟਰ ਕੌਸ਼ਲ ਚੌਧਰੀ ਨੇ 5 ਕਰੋੜ ਰੁਪਏ ਦੀ ਮੰਗੀ ਫਿਰੌਤੀ

Ludhiana Firing news : ਲੁਧਿਆਣਾ ਦੇ ਡਾਬਾ ਥਾਣਾ ਖੇਤਰ ਅਧੀਨ ਆਉਂਦੇ ਲੁਹਾਰਾ ਪੁਲ ਨੇੜਲੇ ਪਿੰਡ ਲੁਹਾਰਾ ’ਚ ਇਕ ਕਾਰੋਬਾਰੀ ਦੇ ਘਰ ’ਤੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਾਈਰਿੰਗ ਦੌਰਾਨ ਕਾਰੋਬਾਰੀ ਦੇ ਘਰ ਦੀ ਬਾਲਕੋਨੀ ਦੇ ਸ਼ੀਸ਼ੇ ਟੁੱਟ ਗਏ ਅਤੇ ਘਰ ਦੀਆਂ ਕੰਧਾਂ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲਗਭਗ 15 ਤੋਂ 20 ਰਾਊਂਡ ਫਾਈਰਿੰਗ ਕੀਤੀ। ਘਟਨਾ ਵਾਲੀ ਥਾਂ ਤੋਂ ਇਕ ਪਰਚੀ ਵੀ ਬਰਾਮਦ ਹੋਈ, ਜਿਸ ’ਚ ਗੈਂਗਸਟਰ ਕੌਸ਼ਲ ਚੌਧਰੀ ਗਰੁੱਪ ਅਤੇ 5 ਕਰੋੜ ਲਿਖਿਆ ਸੀ। ਇਸ ਪਰਚੀ ਨੂੰ ਘਟਨਾ ਅਤੇ ਫਿਰੌਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਾਬਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਅਪਰਾਧੀਆਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।

ਕਾਰੋਬਾਰੀ ਦਾ ਨਾਮ ਨੰਦਲਾਲ ਹੈ ਅਤੇ ਉਹ 2006 ’ਚ ਫ਼ੌਜ ’ਚੋਂ ਬਤੌਰ ਸੂਬੇਦਾਰ ਰਿਟਾਇਰ ਹੋ ਗਿਆ ਸੀ ਅਤੇ ਹੁਣ ਉਹ ਲੁਧਿਆਣਾ ’ਚ ਰੀਅਲ ਅਸਟੇਟ ਦਾ ਕੰਮ ਕਰਦਾ ਹੈ। ਨੰਦਲਾਲ ਦੇ ਪਰਿਵਾਰ ’ਚ ਦੋ ਬੇਟੇ ਹਨ ਜਿਨ੍ਹਾਂ ’ਚੋਂ ਇਕ ਡਾਕਟਰ ਅਤੇ ਦੂਜਾ ਬੈਂਕ ਮੈਨੇਜਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement