MP ਵਿਕਰਮਜੀਤ ਸਿੰਘ ਸਾਹਨੀ ਨੇ ਗੁਰਪੁਰਬ 'ਤੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਦੀ ਕੀਤੀ ਅਪੀਲ
Published : Oct 19, 2025, 8:46 pm IST
Updated : Oct 19, 2025, 8:46 pm IST
SHARE ARTICLE
MP Vikramjit Singh Sahni appeals for immediate release of Sikh prisoners on Gurpurab
MP Vikramjit Singh Sahni appeals for immediate release of Sikh prisoners on Gurpurab

'ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦ ਰਿਹਾਈ ਲਈ ਸਮੀਖਿਆ ਕੀਤੀ ਜਾਵੇ'

ਨਵੀਂ ਦਿੱਲੀ: ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਦਿੱਲੀ ਸਰਕਾਰ ਨੂੰ ਨਿਮਰਤਾਪੂਰਵਕ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ 2025 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਜ਼ਾ ਸਮੀਖਿਆ ਬੋਰਡ (SRB) ਦੀ ਤੁਰੰਤ ਮੀਟਿੰਗ ਬੁਲਾਵੇ।

ਡਾ. ਸਾਹਨੀ ਨੇ ਦੱਸਿਆ ਕਿ 1993 ਤੋਂ ਜੇਲ ਵਿੱਚ ਬੰਦ ਸੀਨੀਅਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦੀ ਰਿਹਾਈ ਲਈ ਸਮੀਖਿਆ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਦਿੱਲੀ ਸਰਕਾਰ ਅਤੇ ਮਾਨਯੋਗ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਦੇ SRB ਦੀ ਮੀਟਿੰਗ ਬੁਲਾ ਕੇ ਨਿਆਂ ਦੀ ਭਾਵਨਾ ਨੂੰ ਕਾਇਮ ਰੱਖਣ ਅਤੇ 5 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਰਿਹਾਈ ਦਾ ਸਮਾਂ ਨਿਰਧਾਰਤ ਕਰਨ। ਉਹਨਾਂ ਜ਼ੋਰ ਦਿੱਤਾ  ਕਿ ਸੀਨੀਅਰ ਭੁੱਲਰ ਨੇ ਤਿੰਨ ਦਹਾਕੇ ਤੋਂ ਵੱਧ ਸਮੇਂ ਦੀ ਕੈਦ ਪੂਰੀ ਕਰ ਲਈ ਹੈ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਿਰਪੱਖ ਸਮੀਖਿਆ ਦੇ ਹੱਕਦਾਰ ਹਨ।

ਡਾ. ਸਾਹਨੀ ਨੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਨੇ ਪਹਿਲਾਂ 21 ਦਸੰਬਰ 2023 ਨੂੰ ਹੋਈ ਆਖਰੀ SRB ਦੀ ਮੀਟਿੰਗ ਵਿੱਚ ਉਸਦੀ ਰਿਹਾਈ ਦੀ ਸਿਫਾਰਸ਼ ਕੀਤੀ ਸੀ, ਪਰ ਪ੍ਰਸਤਾਵ ਨੂੰ 6:1 ਵੋਟ ਨਾਲ ਰੱਦ ਕਰ ਦਿੱਤਾ ਗਿਆ ਸੀ (ਨੱਥੀ ਮੀਟਿੰਗ ਦੇ ਮਿੰਟਾਂ ਅਨੁਸਾਰ)।

ਡਾ. ਸਾਹਨੀ ਪਹਿਲਾਂ ਹੀ ਜਗਤਾਰ ਸਿੰਘ ਹਵਾਰਾ ਲਈ ਆਪਣੀ ਬਿਮਾਰ ਮਾਂ, ਜੋ ਕਿ ਕਈ ਵਰਿਆਂ ਤੋ ਬਿਮਾਰ ਹੈ, ਨੂੰ ਮਿਲਣ ਲਈਪੈਰੋਲ ਦੀ ਮੰਗ ਕਰ ਚੁੱਕੇ ਹਨ, ਜਦੋਂ ਕਿ ਇਸੇ ਤਰ੍ਹਾਂ ਦੀਆਂ ਪੈਰੋਲਾਂ ਹੋਰ ਕੈਦੀਆਂ ਨੂੰ ਅਕਸਰ ਦਿੱਤੀਆਂ ਜਾਂਦੀਆਂ ਰਹੀਆਂ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement