ਯੁੱਧ ਨਸ਼ਿਆਂ ਵਿਰੁੱਧ' ਦੇ 232ਵੇਂ ਦਿਨ ਪੰਜਾਬ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ ਕਾਬੂ
Published : Oct 19, 2025, 7:21 pm IST
Updated : Oct 19, 2025, 7:21 pm IST
SHARE ARTICLE
On the 232nd day of the ‘War on Drugs', Punjab Police arrested 67 drug smugglers along with 561 grams of heroin
On the 232nd day of the ‘War on Drugs', Punjab Police arrested 67 drug smugglers along with 561 grams of heroin

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 232 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500  ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 561 ਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਅਫੀਮ, 1229 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6360 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 306 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 332 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement