
ਪੁਲਿਸ ਦੀ ਕਾਰਵਾਈ 'ਚ 2 ਮੁਲਜ਼ਮ ਹੋਏ ਜ਼ਖ਼ਮੀ
ਅੰਮ੍ਰਿਤਸਰ: ਪਿਛਲੇ ਦਿਨੀਂ ਕਸਬਾ ਰਮਦਾਸ ਵਿਖੇ ਇਕ ਵੈਲਡਿੰਗ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ 'ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕਰਨਾਲ ਤੋਂ ਗ੍ਰਿਫਤਾਰ ਕਰਕੇ ਜਦੋਂ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਅਚਾਨਕ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਰਮਦਾਸ ਦੇ ਐਸ.ਐਚ.ਓ. ਆਗਿਆਪਾਲ ਸਿੰਘ ਵਲੋਂ ਕੀਤੀ ਜਵਾਬੀ ਫਾਇਰਿੰਗ 'ਤੇ ਦੋਵੇਂ ਮੁਲਜ਼ਮਾਂ ਅਭਿਨਾਸ਼ ਕੁਮਾਰ ਉਰਫ ਅਭੀ ਮਹਿਤਾ ਪੁੱਤਰ ਉਮੇਸ਼ ਅਤੇ ਆਜ਼ਾਦ ਪੁੱਤਰ ਹਾਸ਼ਮ ਵਾਸੀ ਨਿਊ ਸ਼ਿਵਾ ਜੀ ਕਾਲੋਨੀ ਕਰਨਾਲ ਜ਼ਖ਼ਮੀ ਹੋ ਗਏ ਹਨ।
ਇਹ ਜਾਣਕਾਰੀ ਅਜੀਤ ਨਾਲ ਸਾਂਝੀ ਕਰਦਿਆਂ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਗ੍ਰਿਫਤਾਰ ਦੋਵਾਂ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।