ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ
Published : Oct 19, 2025, 4:38 pm IST
Updated : Oct 19, 2025, 4:38 pm IST
SHARE ARTICLE
Punjab Cabinet Ministers extend greetings on Diwali and Bandi Chhor Diwas
Punjab Cabinet Ministers extend greetings on Diwali and Bandi Chhor Diwas

ਸਮੂਹ ਪੰਜਾਬੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ਮੰਤਰੀਆਂ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement