ਅੰਮ੍ਰਿਤਸਰ ਧਮਾਕਾ: ਮੁੱਖ ਮੰਤਰੀ ਵਲੋਂ ਹਮਲਾਵਰਾਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਇਨਾਮ ਦਾ ਐਲਾਨ
Published : Nov 19, 2018, 1:11 pm IST
Updated : Nov 19, 2018, 1:11 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ (ਰਾਜਾਸਾਂਸੀ) ਵਿਚ ਹੋਏ ਬੰਬ ਧਮਾਕੇ...

ਅੰਮ੍ਰਿਤਸਰ (ਪੀਟੀਆਈ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ (ਰਾਜਾਸਾਂਸੀ) ਵਿਚ ਹੋਏ ਬੰਬ ਧਮਾਕੇ ਦੇ ਹਮਲਾਵਰਾਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਹੈਲਪ ਲਾਈਨ ਨੰਬਰ 181 ‘ਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਟਨਾ ਸਥਾਨ ਦਾ ਜਾਇਜ਼ਾ ਲੈਣ ਅੱਜ ਪਿੰਡ ਅਦਲੀਵਾਲ ਜਾਣਗੇ।

ਉਹ ਹਸਪਤਾਲ ਵਿਚ ਜਖ਼ਮੀਆਂ ਨਾਲ ਵੀ ਮੁਲਾਕਾਤ ਕਰਣਗੇ। ਕੈਪਟਨ ਨੇ ਇਸ ਦੇ ਪਿਛੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਸਮਰਥਿਤ ਖਾਲਿਸਤਾਨੀ-ਕਸ਼ਮੀਰੀ ਅਤਿਵਾਦੀ ਸੰਗਠਨਾਂ ਦਾ ਹੱਥ ਹੋਣ ਦੀ ਸੰਭਾਵਨਾ ਨੂੰ ਨਾਕਾਰਿਆ ਨਹੀਂ ਜਾ ਸਕਦਾ ਹੈ। ਆਈਐਸਆਈ ਕਾਫ਼ੀ ਸਮੇਂ ਤੋਂ ਪੰਜਾਬ ਵਿਚ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ।

ਮੁੱਖ ਮੰਤਰੀ ਨੇ ਨਿਰੰਕਾਰੀ ਭਵਨ ਦੇ ਬਾਹਰ ਹੋਏ ਬੰਬ ਧਮਾਕੇ ਤੋਂ ਬਾਅਦ ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ, ਡੀਜੀਪੀ (ਕਾਨੂੰਨ ਵਿਵਸਥਾ) ਅਤੇ ਡੀਜੀਪੀ (ਇੰਟੈਲੀਜੈਂਸ)  ਦੇ ਨਾਲ ਉੱਚ ਪੱਧਰੀ ਬੈਠਕ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਉਹ ਅੰਮ੍ਰਿਤਸਰ ਵਿਚ ਜਾਂਚ ਕਰ ਕੇ ਵਿਅਕਤੀਗਤ ਤੌਰ ‘ਤੇ ਨਿਗਰਾਨੀ ਰੱਖਦੇ ਹੋਏ ਅਤੇ ਜ਼ਿੰਮੇਵਾਰ ਅਤਿਵਾਦੀਆਂ ਦਾ ਛੇਤੀ ਪਤਾ ਲਗਾਇਆ ਜਾਵੇ।

ਕੈਪਟਨ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਸੂਬੇ ਵਿਚ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਸੁਰੱਖਿਆ ਨੂੰ ਵਧਾ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ 15 ਅਤਿਵਾਦੀ ਸੰਗਠਨਾਂ ਦੀਆਂ ਸਾਜਿਸ਼ਾਂ ਨੂੰ ਸੂਬਾ ਪੁਲਿਸ ਨੇ ਨਾਕਾਮ ਕੀਤਾ ਅਤੇ ਕੁਝ ਮਾਮਲਿਆਂ ਵਿਚ ਕਸ਼ਮੀਰੀ ਅਤਿਵਾਦੀਆਂ ਦੇ ਸੰਪਰਕਾਂ ਦਾ ਵੀ ਪਤਾ ਲੱਗਿਆ। ਜਲੰਧਰ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਹੋਈ, ਜਿਨ੍ਹਾਂ ਦੇ ਸੰਪਰਕ ਮਕਸੂਦਾਂ ਪੁਲਿਸ ਥਾਣੇ ‘ਤੇ ਹੋਏ ਗਰੇਨੇਡ ਧਮਾਕੇ ਨਾਲ ਜੁੜੇ ਹੋਏ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement