
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ...
ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਆਏ।
CM urges SGPC Chief to join state govt in 550th Prakash Purab Celebrationsਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਐਸ.ਜੀ.ਪੀ.ਸੀ. ਨੂੰ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਮਣਾਏ ਜਾ ਰਹੇ ਸਮਾਰੋਹਾਂ ਦਾ ਹਿੱਸਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਸਾਡੇ ਸਾਰਿਆਂ ਦੇ ਜੀਵਨ ਵਿੱਚ ਇਕ ਅਹਿਮ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਿਆਸਤ, ਸਮਾਜਿਕ ਅਤੇ ਧਾਰਮਿਕ ਕਤਾਰ ਤੋਂ ਉੱਪਰ ਉੱਠ ਕੇ ਸਮੂਹਿਕ ਰੂਪ ਵਿੱਚ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਇਕਜੁੱਟਤਾ ਨਾਲ ਅੱਗੇ ਲਿਜਾਇਆ ਜਾ ਸਕੇ।
CM urges SGPC Chief to join state govt in 550th Prakash Purab Celebrationsਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਇਕਸੁਰਤਾ ਦੀ ਭਾਵਨਾ ਅਨੁਸਾਰ ਸਾਨੂੰ ਸਾਰਿਆਂ ਨੂੰ ਇਸ ਸਮਾਰੋਹ ਵਿੱਚ ਸਾਂਝੇ ਤੌਰ 'ਤੇ ਸਰਗਰਮ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।