ਸਪੀਕਰ ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ 'ਪੰਜਾਬ ਰਤਨ ਐਵਾਰਡ' ਨਾਲ ਸਨਮਾਨ
Published : Nov 19, 2018, 6:08 pm IST
Updated : Nov 19, 2018, 6:21 pm IST
SHARE ARTICLE
Rana K.P Singh
Rana K.P Singh

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਇਥੇ ਆਪਣੇ ਚੈਂਬਰ ਵਿੱਚ ਸਾਬਕਾ ਥਲ ਸੈਨਾ ਮੁਖੀ ਜਨਰਲ ਵੀ. ਪੀ....

ਚੰਡੀਗੜ (ਸ.ਸ.ਸ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਇਥੇ ਆਪਣੇ ਚੈਂਬਰ ਵਿੱਚ ਸਾਬਕਾ ਥਲ ਸੈਨਾ ਮੁਖੀ ਜਨਰਲ ਵੀ. ਪੀ. ਮਲਿਕ, ਪੰਜਾਬ ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਅਤੇ ਪਟਿਆਲਾ ਰੇਂਜ ਦੇ ਆਈ.ਜੀ.ਪੀ. ਅਮਰਦੀਪ ਸਿੰਘ ਰਾਏ, ਆਈ.ਪੀ.ਐਸ, ਦਾ 'ਪੰਜਾਬ ਰਤਨ' ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਹ ਐਵਾਰਡ 'ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ' ਵੱਲੋਂ ਦਿੱਤੇ ਗਏ। ਸਾਲ 1971 ਦੀ ਲੌਂਗੇਵਾਲਾ ਦੀ ਲੜਾਈ ਦੇ ਭਾਰਤੀ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ

Rana Kp Singh Rana Kp Singh

ਅਤੇ ਉਨਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਮਰ-ਮਿਟਣ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਇਸ ਦੌਰਾਨ 'ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ' ਦੇ ਬਾਨੀ ਚੇਅਰਮੈਨ ਸ੍ਰੀ ਵੇਦ ਪ੍ਰਕਾਸ਼ ਗੁਪਤਾ ਵੱਲੋਂ ਫੋਰਮ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਫੋਰਮ ਦਾ ਮਕਸਦ 'ਉਨਾਂ ਲੋਕਾਂ ਦਾ ਸਨਮਾਨ ਕਰਨਾ ਹੈ, ਜੋ ਦੂਜਿਆਂ ਦੀ ਸੇਵਾ ਕਰਦੇ ਹਨ'। ਸ੍ਰੀ ਗੁਪਤਾ ਅਤੇ ਫੋਰਮ ਦੇ ਸਕੱਤਰ ਜਨਰਲ ਡਾ. ਮਦਨ ਲਾਲ ਹਸੀਜ਼ਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਪਟਿਆਲਾ ਵਾਲੇ ਸਨਮਾਨ ਸਮਾਰੋਹ ਦੌਰਾਨ ਦਿੱਤੀ ਤਕਰੀਰ ਦੀ ਸ਼ਲਾਘਾ ਕਰਦਿਆਂ ਇਸ ਦੀ ਵੀਡੀਓ ਰਿਕਾਰਡਿੰਗ ਭੇਟ ਕੀਤੀ।

ਉਨਾਂ ਨੇ ਇਹ ਐਵਾਰਡ ਦੇਣ ਲਈ ਸਮਾਂ ਕੱਢਣ ਵਾਸਤੇ ਸਪੀਕਰ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਸ ਫੋਰਮ ਵੱਲੋਂ ਪਿਛਲੇ ਦਿਨੀਂ ਪਟਿਆਲਾ ਵਿੱਚ ਸਮਾਗਮ ਕਰਾਇਆ ਗਿਆ ਸੀ, ਜਿਸ ਵਿੱਚ ਇਹ ਐਵਾਰਡ ਦਿੱਤੇ ਗਏ ਸਨ ਪਰ ਉਸ ਦਿਨ ਰੁਝੇਵਿਆਂ ਕਾਰਨ ਇਹ ਜਨਰਲ ਮਲਿਕ, ਖੁਸ਼ਵੰਤ ਸਿੰਘ ਅਤੇ ਆਈਜੀਪੀ ਰਾਏ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ ਸਕੇ ਸਨ, ਜਿਸ ਕਾਰਨ ਸਪੀਕਰ ਵੱਲੋਂ ਇਨਾਂ ਨੂੰ ਅੱਜ ਸਨਮਾਨ ਦਿੱਤਾ ਗਿਆ। ਪਟਿਆਲਾ ਵਿਚਲੇ ਸਮਾਗਮ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਹੀ ਐਵਾਰਡ ਦਿੱਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement