ਬੱਬਰ ਖਾਲਸਾ ਦੇ ਨਾਮ ‘ਤੇ ਫ਼ਿਰੌਤੀ ਮੰਗਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Nov 19, 2018, 4:59 pm IST
Updated : Nov 19, 2018, 8:26 pm IST
SHARE ARTICLE
Two Arrested who use name of Babbar Khalsa Tiger force, and demand ransom
Two Arrested who use name of Babbar Khalsa Tiger force, and demand ransom

ਮਲੋਟ ਦੇ ਇਕ ਆੜ੍ਹਤੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਪਿਓ-ਪੁੱਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ...

ਮਲੋਟ (ਪੀਟੀਆਈ) : ਮਲੋਟ ਦੇ ਇਕ ਆੜ੍ਹਤੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਪਿਓ-ਪੁੱਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦਾ ਜਾਅਲੀ ਲੈਟਰ ਪੈਡ ਤਿਆਰ ਕਰਕੇ ਮਲੋਟ ਦੇ ਮੇਨ ਬਾਜ਼ਾਰ ਦੀ ਗਲੀ ਨੰ. 3 ਨਿਵਾਸੀ ਆੜ੍ਹਤੀ ਰਾਜ ਕੁਮਾਰ ਪੁੱਤਰ ਨਿਆਮਤ ਰਾਏ ਤੋਂ 50 ਲੱਖ ਦੀ ਫਿਰੌਤੀ ਮੰਗੀ ਸੀ।

ਇਸ ਤੋਂ ਪਹਿਲਾਂ ਕਿ ਉਹ ਕਿਸੇ ਘਟਨਾ ਨੂੰ ਅੰਜਾਮ ਦਿੰਦੇ ਪੁਲਿਸ ਦੇ ਹੱਥੇ ਚੜ੍ਹ ਗਏ। ਇਸ ਸਬੰਧੀ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਆੜ੍ਹਤੀ ਰਾਜ ਕੁਮਾਰ ਨੇ 8 ਨਵੰਬਰ ਨੂੰ ਪੁਲਿਸ ਨੂੰ ਸੂਚਨਾ ਦਿਤੀ ਸੀ ਕਿ 25 ਅਕਤੂਬਰ ਨੂੰ ਉਸ ਦੇ ਘਰ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦੇ ਲੈਟਰ ਪੈਡ ‘ਤੇ ਧਮਕੀ ਭਰਿਆ ਪੱਤਰ ਮਿਲਿਆ ਹੈ।

ਇਸ ਵਿਚ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਮੰਗ ਪੂਰੀ ਨਾ ਹੋਣ ‘ਤੇ ਘਰ ਵਿਚ ਬੰਬ ਸੁੱਟਣ ਅਤੇ ਗੋਲੀ ਮਾਰਨ ਦੀ ਧਮਕੀ ਵੀ ਦਿਤੀ ਗਈ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ 8 ਨਵੰਬਰ ਨੂੰ ਅਣਪਛਾਤੇ ਆਦਮੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਪਿਓ-ਪੁੱਤ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement