
ਜਾਖੜ ਨੇ ਖੁਦ ਲੁਧਿਆਣਾ ਵਿਚ ਪ੍ਰਦਰਸ਼ਨ ਦੀ ਅਗਵਾਈ ਕੀਤੀ।
ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕੇਂਦਰ ਦੀ ਮੋਦੀ ਸਰਕਾਰ ਵਿਰੁਧ 25 ਨਵੰਬਰ ਤਕ ਬਲਾਕ ਪੱਧਰ ’ਤੇ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ ਅਤੇ ਉਸ ਤੋਂ ਬਾਅਦ 30 ਨਵੰਬਰ ਨੂੰ ਦਿੱਲੀ ਵਿਚ ਹੋਣ ਵਾਲੇ ਦੁਨੀਆ ਭਰ ਵਿਚ ਪ੍ਰਦਰਸ਼ਨ ਵਿਚ ਕਾਂਗਰਸ ਸ਼ਾਮਲ ਹੋਵੇਗੀ। ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਦਸਿਆ ਕਿ 15 ਨਵੰਬਰ ਨੂੰ ‘ਭਾਰਤ ਬਚਾਓ’ ਅਭਿਆਨ ਤਹਿਤ ਮੋਦੀ ਸਰਕਾਰ ਵਿਰੁਧ ਕਾਂਗਰਸ ਨੇ ਰਾਜ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਸੀ।
Sunil Jakharਇਹ ਪ੍ਰਦਰਸ਼ਨ ਦੇਸ਼ ਵਿਚ ਬਦਤਰ ਹੁੰਦੀ ਜਾ ਰਹੀ ਆਰਥਿਕ ਸਥਿਤੀ ਅਤੇ ਜੀਡੀਪੀ ਵਿਚ ਲਗਾਤਾਰ ਗਿਰਾਵਟ, ਮਹਿੰਗਾਈ ਵਿਰੁਧ ਕੀਤਾ ਗਿਆ ਸੀ। ਜਾਖੜ ਨੇ ਖੁਦ ਲੁਧਿਆਣਾ ਵਿਚ ਪ੍ਰਦਰਸ਼ਨ ਦੀ ਅਗਵਾਈ ਕੀਤੀ। ਜਾਖੜ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਬਲਾਕ ਪੱਧਰੀ ਪ੍ਰਦਰਸ਼ਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿਚ ਸਮੂਹ ਕਾਂਗਰਸੀ ਨੇਤਾਵਾਂ ਨੂੰ ਹਿੱਸਾ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।
Narender Modiਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਸਾਰੇ ਕਾਂਗਰਸੀ ਆਗੂ ਇਨ੍ਹਾਂ ਪ੍ਰਦਰਸ਼ਨਾਂ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵਿਗੜਦੀਆਂ ਆਰਥਿਕ ਹਾਲਤਾਂ ਦੇ ਮੱਦੇਨਜ਼ਰ ਲੋਕਾਂ ਨੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ।
ਇਸ ਤੋਂ ਇਹ ਵੀ ਪਤਾ ਚਲਦਾ ਹੈ ਕਿ ਹੁਣ ਦੇਸ਼ ਵਿਚ ਧਰੁਵੀਕਰਨ ਦੀ ਰਾਜਨੀਤੀ ਬਹੁਤੀ ਦੇਰ ਤੱਕ ਨਹੀਂ ਚੱਲ ਰਹੀ। ਜਾਖੜ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨਾਂ ਵਿਚ ਚੁਣੇ ਹੋਏ ਨੁਮਾਇੰਦਿਆਂ ਅਤੇ ਹੋਰ ਸਾਰੇ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਜ਼ਰੂਰੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।