ਚੰਗਾਲੀਵਾਲਾ ਦੇ ਜਗਮੇਲ ਸਿੰਘ ਦਾ ਤਿੰਨ ਦਿਨਾਂ ਬਾਅਦ ਕੀਤਾ ਅੰਤਿਮ ਸੰਸਕਾਰ
Published : Nov 19, 2019, 6:11 pm IST
Updated : Nov 19, 2019, 6:11 pm IST
SHARE ARTICLE
Jagmel singh
Jagmel singh

ਸਰਕਾਰ ਅਤੇ ਪਰਿਵਾਰ ਵਿਚ ਹੋਏ ਸਮਝੌਤੇ ਤੋਂ ਬਾਅਦ ਅੱਜ 3 ਦਿਨਾਂ ਬਾਅਦ ਜਗਮੇਲ ਦੀ ਲਾਸ਼...

ਸੰਗਰੂਰ: ਸਰਕਾਰ ਅਤੇ ਪਰਿਵਾਰ ਵਿਚ ਹੋਏ ਸਮਝੌਤੇ ਤੋਂ ਬਾਅਦ ਅੱਜ 3 ਦਿਨਾਂ ਬਾਅਦ ਜਗਮੇਲ ਦੀ ਲਾਸ਼ ਚੰਡੀਗੜ੍ਹ ਪੀ.ਜੀ.ਆਈ. ਤੋਂ ਪਿੰਡ ਲਿਆਂਦੀ ਗਈ। ਲਾਸ਼ ਦੇ ਪਿੰਡ ਪਹੁੰਚਦੇ ਹੀ ਹਜ਼ਾਰਾਂ ਲੋਕਾਂ ਦਾ ਹਜੂਮ ਮ੍ਰਿਤਕ ਜਗਮੇਲ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਉਮੜ ਆਇਆ। ਜਗਮੇਲ ਦੀ ਚਿਤਾ ਨੂੰ ਮੁੱਖ ਅਗਨੀ ਬੇਟੇ ਕਰਨਬੀਰ ਨੇ ਦਿੱਤੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਸੰਗਰੂਰ ਮੌਕੇ 'ਤੇ ਪਹੁੰਚੇ। ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਨੇ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆਂ। ਉਨ੍ਹਾਂ ਨੇ ਕਿਹਾ ਕਿ ਬਾਕੀ ਦੇ 14 ਲੱਖ ਰੁਪਏ ਭੋਗ 'ਤੇ ਦਿੱਤੇ ਜਾਣਗੇ।

ਜਾਣਕਾਰੀ ਅਨੁਸਾਰ ਜਗਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਚੰਗਾਲੀਵਾਲਾ ਦਾ 21 ਅਕਤੂਬਰ ਨੂੰ ਪਿੰਡ ਦੇ ਕੁਝ ਵਿਅਕਤੀਆਂ ਨਾਲ ਝਗੜਾ ਹੋ ਗਿਆ ਸੀ ਅਤੇ ਉਸ ਸਬੰਧੀ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ 7 ਨਵੰਬਰ ਨੂੰ ਸਵੇਰੇ 9 ਵਜੇ ਜਦੋਂ ਉਹ ਗੁਰਦਿਆਲ ਸਿੰਘ ਪੰਚ ਦੇ ਘਰ ਬੈਠਾ ਸੀ ਤਾਂ ਰਿੰਕੂ, ਲੱਕੀ, ਗੋਲੀ, ਬਿੱਟਾ, ਬਿੰਦਰ ਸਿੰਘ ਉਸ ਕੋਲ ਆਏ ਅਤੇ ਉਸ ਨੂੰ ਕਿਹਾ ਕਿ ਲਾਡੀ ਨੇ ਸਾਨੂੰ ਕਿਹਾ ਕਿ ਤੈਨੂੰ ਦਵਾਈ ਦਿਵਾ ਕੇ ਲਿਆਉਣੀ ਹੈ, ਤੂੰ ਸਾਡੇ ਨਾਲ ਚੱਲ। ਇਸ ਤੋਂ ਬਾਅਦ ਰਿੰਕੂ ਅਤੇ ਬਿੱਟਾ ਉਸ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਰਿੰਕੂ ਦੇ ਘਰ ਲੈ ਗਏ, ਜਿੱਥੇ ਅਮਰਜੀਤ ਸਿੰਘ ਵੀ ਹਾਜ਼ਰ ਸਨ।

ਰਿੰਕੂ, ਬਿੱਟਾ ਅਤੇ ਅਮਰਜੀਤ ਸਿੰਘ ਨੇ ਉਸ ਨੂੰ ਥਮਲੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਡੰਡਿਆਂ ਅਤੇ ਰਾਡ ਨਾਲ ਕੁੱਟਿਆ, ਇੱਥੋਂ ਤੱਕ ਕਿ ਪਲਾਸ ਨਾਲ ਨੌਜਵਾਨ ਦੀਆਂ ਲੱਤਾਂ ਦਾ ਮਾਸ ਵੀ ਨੌਚ ਦਿੱਤਾ। ਹਾਲਤ ਗੰਭੀਰ ਹੋਣ ਕਾਰਨ ਨੌਜਵਾਨ ਨੂੰ ਚੰਗੀਗੜ੍ਹ ਪੀ.ਜੀ.ਆਈ. 'ਚ ਦਾਖਲ ਕਰਾਇਆ ਗਿਆ, ਜਿੱਥੇ ਇਨਫੈਕਸ਼ਨ ਵਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਪਰ ਇਲਾਜ ਦੌਰਾਨ 16 ਨਵੰਬਰ ਨੂੰ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement