ਭਾਈ ਦਇਆ ਸਿੰਘ ਲਾਹੌਰੀਆ 30 ਦਿਨਾਂ ਦੀ ਪੈਰੋਲ ‘ਤੇ ਆਪਣੇ ਜੱਦੀ ਪਿੰਡ ਕਸਬਾ ਭੁਰਾਲ ਪਹੁੰਚੇ
Published : Nov 19, 2020, 6:30 pm IST
Updated : Nov 19, 2020, 6:38 pm IST
SHARE ARTICLE
Bhai Daya Singh Lahoria
Bhai Daya Singh Lahoria

ਇਸਤੋਂ ਪਹਿਲਾਂ ਵੀ 10 ਫਰਵਰੀ 2020 ਵਿਚ ਵੀ ਭਾਈ ਦਇਆ ਸਿੰਘ ਲਾਹੌਰੀਆ ਨੂੰ ਆਪਣੇ ਬੇਟੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਸੀ

ਸੰਦੌੜ: ਰਾਜਨੀਤਿਕ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਇਸ ਸਮੇਂ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਿੱਖ ਕੌਮ ਦੇ ਸਵੈਮਾਣ ਦੀ ਲੜਾਈ ਲੜਨ ਵਾਲੇ ਭਾਈ ਦਇਆ ਸਿੰਘ ਲਹੌਰੀਆ ਅੱਜ 30 ਦਿਨਾਂ ਦੀ ਪੈਰੋਲ 'ਤੇ ਤਿਹਾੜ ਜੇਲ੍ਹ ਤੋਂ ਆਪਣੇ ਜੱਦੀ ਪਿੰਡ ਕਸਬਾ ਭੁਰਾਲ ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚੇ। ਭਾਈ ਦਇਆ ਸਿੰਘ ‘ਤੇ ਬਹੁਤ ਸਾਰੇ ਮੁਕੱਦਮੇ ਦਰਜ ਹਨ। ਜਦਕਿ ਵੱਖ-ਵੱਖ ਕੇਸਾਂ ਵਿਚ ਸਜ਼ਾ ਸੁਣਾਈ ਗਈ ਹੈ, ਭਾਈ ਦਇਆ ਸਿੰਘ ਲਹੌਰੀਆ 25 ਸਾਲਾਂ ਤੋਂ ਦਿੱਲੀ ਵਿਖੇ ਤਿਹਾੜ ਜੇਲ੍ਹ 'ਚ ਨਜ਼ਰਬੰਦ ਹਨ।

bhai Daya singhbhai Daya singhਇਸਤੋਂ ਪਹਿਲਾਂ ਵੀ 10 ਫਰਵਰੀ 2020 ਵਿਚ ਵੀ  ਭਾਈ ਦਇਆ ਸਿੰਘ ਲਾਹੌਰੀਆ ਨੂੰ ਆਪਣੇ ਬੇਟੇ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਸੀ। ਜਦੋਂ ਕਿ ਸਾਲ 2016 ਵਿਚ ਆਪਣੀ ਬਜ਼ੁਰਗ ਮਾਂ ਦੇ ਅੰਤਮ ਸੰਸਕਾਰ ਸਮੇਂ ਕੁਝ ਘੰਟਿਆਂ ਲਈ ਦਇਆ ਸਿੰਘ ਲਾਹੌਰ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮਾਂ ਨੂੰ ਅੰਤਿਮ ਸੰਸਕਾਰ ਦੇਣ ਲਈ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਉਸ ਸਮੇਂ ਲਾਹੌਰੀਆਂ ਨੂੰ ਉਸ ਦੇ ਘਰ ਦਾਖਲ ਨਹੀਂ ਹੋਣ ਦਿੱਤਾ ਗਿਆ ਸੀ।bhai Daya singhbhai Daya singhਇਸ ਮੌਕੇ ਭਾਈ ਦਇਆ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਤੰਬਰ 1997'ਚ ਉਨ੍ਹਾਂ ਦੀ ਧਰਮ ਪਤਨੀ ਕਮਲਜੀਤ ਕੌਰ ਅਤੇ ਉਨ੍ਹਾਂ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਸੀ। ਉਸ ਸਮੇਂ ਉਨ੍ਹਾਂ ਦੇ ਪੁੱਤਰ ਦੀ ਉਮਰ 6 ਸਾਲ ਦੇ ਕਰੀਬ ਸੀ। ਜ਼ਿਕਰਯੋਗ ਹੈ ਕਿ ਸਿੱਖ ਸੰਘਰਸ਼ ਦੌਰਾਨ ਉਨ੍ਹਾਂ ਤੇ ਬਹੁਤ ਸਾਰੇ ਕੇਸ ਦਰਜ ਕੀਤੇ ਗਏ। 20 ਮਾਰਚ 2009 ਨੂੰ ਭਾਈ ਦਇਆ ਸਿੰਘ ਲਹੌਰੀਆ ਨੂੰ ਅਮਰੀਕਾ ਤੋਂ ਹਵਾਲਗੀ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ ਕਾਂਗਰਸੀ ਨੇਤਾ ਰਮਨੀਵਾਸ ਮ੍ਰਿਧਾ ਦੇ ਬੇਟੇ ਰਾਜਿੰਦਰ ਮ੍ਰਿਧਾ ਦੇ ਅਗਵਾ ਕਰਨ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇੱਕ ਹੋਰ ਕੇਸ ਵਿਚ ਉਨ੍ਹਾਂ ‘ਤੇ ਨਾਨਕਸਰ ਠਾਠ ਝੋਰੜਾਂ ਦੇ ਬਾਬਾ ਨਰਾਇਣ ਸਿੰਘ ਉੱਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ ਜਿਸ ਵਿਚ ਦਿਆਲ ਕੌਰ ਨਾਮੀ ਔਰਤ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਆਪਣੇ ਪੁਰਖਿਆਂ ਦੇ ਪਿੰਡ ਅਤੇ ਕਸਬੇ 'ਚ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਹਿਸੂਸ ਹੋ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement