
ਮੋਟਰਸਾਈਕਲ ਸਵਾਰ ਵੀ ਗੰਭੀਰ ਰੂਪ 'ਚ ਜ਼ਖ਼ਮੀ
ਫਾਜ਼ਿਲਕਾ: ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ਨੇੜੇ ਇਕ ਪਿੰਡ ਵਿਚ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ 80 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 80 ਸਾਲਾ ਬਜ਼ੁਰਗ ਜੱਸਾ ਰਾਮ ਪੁੱਤਰ ਗੁਲਾਬ ਰਾਮ ਵਾਸੀ ਪਿੰਡ ਦਿਲਾ ਰਾਮ ਕਿਸੇ ਕੰਮ ਲਈ ਬੈਂਕ ਗਿਆ ਸੀ।
Accident
ਜਦੋਂ ਉਹ ਬੈਂਕ ਵਿਚੋਂ ਕੰਮ ਖਤਮ ਕਰਕੇ ਸੜਕ ਪਾਰ ਕਰਨ ਲੱਗਿਆ ਤਾਂ ਸੜਕ 'ਤੇ ਆ ਰਹੇ ਇਕ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰੀ। ਹਾਦਸੇ ਵਿਚ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।
Road accident
ਹਾਦਸੇ ਤੋਂ ਬਾਅਦ ਇਹਨਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਮੌਕੇ ਏਐਸਆਈ ਸੁਖਚੈਨ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।