ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਜਾਰੀ
Published : Nov 19, 2020, 6:00 pm IST
Updated : Nov 19, 2020, 6:00 pm IST
SHARE ARTICLE
School education department directs to conduct parent-teacher meetings in connection with Punjab Achievement Survey
School education department directs to conduct parent-teacher meetings in connection with Punjab Achievement Survey

ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ

ਚੰਡੀਗੜ, 19 ਨਵੰਬਰ - ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ।

Parent-teacher meetings to be held on 2nd and 3rd November to improve students' learningParent-teacher meetings t

ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ।

Students Students

ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement