
ਇਸ ਸਬੰਧੀ ਉਤਰਾਖੰਡ ਦੇ ਮੰਤਰੀ ਮਦਨ ਕੌਸ਼ਿਕ ਨੇ ਦੱਸਿਆ, ਸੂਬਾ ਕੈਬਨਿਟ ਦੀ ਬੈਠਕ 'ਚ ਫ਼ੈਸਲਾ ਲਿਆ ਗਿਆ ਹੈ
ਦੇਹਰਾਦੂਨ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਉਤਰਾਖੰਡ ਸਰਕਾਰ ਨੇ ਸੂਬੇ 'ਚ ਕਾਲਜਾਂ ਨੂੰ ਖੋਲ੍ਹਣ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਉਤਰਾਖੰਡ ਦੇ ਮੰਤਰੀ ਮਦਨ ਕੌਸ਼ਿਕ ਨੇ ਦੱਸਿਆ, ਸੂਬਾ ਕੈਬਨਿਟ ਦੀ ਬੈਠਕ 'ਚ ਫ਼ੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਤਿਉਹਾਰੀ ਸੀਜ਼ਨ ਦੌਰਾਨ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 'ਚ ਵਾਧੇ ਦੀ ਪੂਰੀ ਜਾਣਕਾਰੀ ਪ੍ਰਾਪਤ ਨਹੀਂ ਹੋ ਜਾਂਦੀ,
Coronaਉਦੋਂ ਤੱਕ ਸੂਬੇ 'ਚ ਕਾਲਜਾਂ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਨੂੰ ਮੁਲਤਵੀ ਦਾ ਫ਼ੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਮਹਾਮਾਰੀ ਨਾਲ ਨਜਿੱਠਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਬਿਮਾਰੀ ਕਾਰਨ ਅਸੀਂ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦਾ ਜੋਖਿਮ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਰਾਜ ਵਿਚ ਬਿਮਾਰੀ ‘ਤੇ ਪੂਰੀ ਤਰ੍ਹਾਂ ਨਿਯੰਤਰਣ ਹੋਣ ਤੋਂ ਬਾਅਦ ਹੀ ਵਿਦਿਅਕ ਅਦਾਰੇ ਖੋਲ੍ਹਣੇ ਸੰਭਵ ਹੋ ਸਕਦੇ ਹਨ ।