ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ
Published : Nov 19, 2021, 6:16 pm IST
Updated : Nov 19, 2021, 6:16 pm IST
SHARE ARTICLE
Dastan-e-Shahadat dedicated to Mankind
Dastan-e-Shahadat dedicated to Mankind

ਥੀਮ ਪਾਰਕ ਨੌਜਵਾਨ ਪੀੜੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂ

ਸ੍ਰੀ ਚਮਕੌਰ ਸਾਹਿਬ: ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸਖਸੀਅਤਾਂ ਦੀ ਹਾਜਰੀ ਵਿੱਚ ’ਦਾਸਤਾਨ-ਏ-ਸਹਾਦਤ’ ਮਨੁੱਖਤਾ ਨੂੰ ਸਮਰਪਿਤ ਕੀਤੀ ਤਾਂ ਜੋ ਸਾਡੀਆਂ ਨੌਜਵਾਨ ਪੀੜੀਆਂ ਨੂੰ ਮਹਾਨ ਕੁਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ।

Dastan-e-Shahadat dedicated to MankindDastan-e-Shahadat dedicated to Mankind

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧੁਨਿਕ ਥੀਮ ਪਾਰਕ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਉਨਾਂ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜੀ ਦੀ ਗਾਥਾ ਬਾਰੇ ਜਾਣੂੰ ਕਰਵਾਏਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਪੁਰਬ ਮੌਕੇ ਇਸ ਵੱਕਾਰੀ ਪ੍ਰੋਜੈਕਟ ਦਾ ਉਦਘਾਟਨ ਕਰਨਾ ਸੱਚਮੁੱਚ ਬਹੁਤ ਮਾਣ ਵਾਲੀ ਗੱਲ ਹੈ।

Dastan-e-Shahadat dedicated to Mankind
Dastan-e-Shahadat dedicated to Mankind

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮੁਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ। ਥੀਮ ਪਾਰਕ ਦੇ ਸੰਕਲਪ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨਾਂ ਨੇ ਮੁਗਲਾਂ ਵਿਰੁੱਧ ਲੜਾਈ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ।

Dastan-e-Shahadat dedicated to Mankind
Dastan-e-Shahadat dedicated to Mankind

ਮੁੱਖ ਮੰਤਰੀ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪ੍ਰੋਜੈਕਟ ਦੀ ਸੁਰੂਆਤ ਕਰਨ ਲਈ ਵੀ ਸਲਾਘਾ ਕੀਤੀ। ਉਨਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਜੋਂ ਉਨਾਂ ਨੇ ਸਮੇਂ-ਸਮੇਂ ’ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਅਖ਼ੀਰ ਇਹ ਮੁਕੰਮਲ ਹੋ ਗਿਆ ਹੈ।

Dastan-e-Shahadat dedicated to MankindDastan-e-Shahadat dedicated to Mankind

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੁੰਦਰ ਤੇ ਸੁਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ। ਇੱਥੇ ਦਿਖਾਈਆਂ ਪੇਸ਼ਕਾਰੀਆਂ ਇੰਨੀਆਂ ਪ੍ਰਭਾਵੀ ਤੇ ਦਿਲਕਸ਼ ਬਣਾਈਆਂ ਗਈਆਂ ਹਨ ਕਿ ਦੇਖਣ ਵਾਲਾ ਉਸ ਯੁੱਗ ਵਿੱਚ ਪਹੁੰਚ ਜਾਂਦਾ ਹੈ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਗੈਲਰੀਆਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਆਡੀਓ-ਵਿਜੂਅਲ ਪੇਸ਼ਕਾਰੀ ਵੀ ਦੇਖੀ।

Dastan-e-Shahadat dedicated to MankindDastan-e-Shahadat dedicated to Mankind

ਆਪਣੇ ਸੰਬੋਧਨ ਵਿੱਚ ਨਿਹੰਗ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖਾਸ ਕਰਕੇ ਥੀਮ ਪਾਰਕ ਦੇ ਵਿਸ਼ਾਲ ਕਾਰਜ ਨੂੰ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਥੀਮ ਪਾਰਕ ਪ੍ਰੋਜੈਕਟ ਇਸ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਪੰਥ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Dastan-e-Shahadat dedicated to MankindDastan-e-Shahadat dedicated to Mankind

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁੱਖ ਮਾਰਗ ਤੋਂ ਗੁਰਦੁਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿਸ਼ੇਸ਼ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਐਸ ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement