
ਕਿਹਾ- ਚੰਗਾ ਹੁੰਦਾ ਜੇਕਰ ਸਰਕਾਰ ਇਹ ਕੰਮ ਪਹਿਲਾਂ ਹੀ ਕਰ ਲੈਂਦੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਅੱਜ ਇੱਕ ਵੱਡਾ ਐਲਾਨ ਕੀਤਾ ਅਤੇ ਕਿਹਾ ਕਿ ਕੇਂਦਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਮਹੀਨੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ 'ਚ ਪ੍ਰਕਿਰਿਆ ਸ਼ੁਰੂ ਕਰੇਗੀ।
Farmers Protest
ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਭਾਰਤ ਦੇ ਸਾਰੇ ਕਿਸਾਨਾਂ ਨੂੰ ਇਸ ਲਈ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਫ਼ੈਸਲਾ ਲੈ ਕੇ ਚੰਗਾ ਕੰਮ ਕੀਤਾ ਹੈ। ਚੰਗਾ ਹੁੰਦਾ ਜੇਕਰ ਕੇਂਦਰ ਸਰਕਾਰ ਇਹ ਕੰਮ ਪਹਿਲਾਂ ਹੀ ਕਰ ਲੈਂਦੀ।
partap bajwa tweet
ਬਾਜਵਾ ਨੇ ਇੱਕ ਹੋਰ ਟਵੀਟ ਕਰ ਕੇ ਕਿਹਾ ''ਲੱਖਾਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਯਤਨਾਂ ਸਦਕਾ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਗਏ ਹਨ। ਉਨ੍ਹਾਂ 700+ ਸ਼ਹੀਦ ਹੋਏ ਕਿਸਾਨਾਂ ਨੂੰ ਮੇਰੀ ਨਿਮਰ ਸ਼ਰਧਾਂਜਲੀ ਜਿਨ੍ਹਾਂ ਨੇ ਆਪਣੇ ਹੱਕ ਦੀ ਰਾਖੀ ਲਈ ਜਾਨਾਂ ਦਿਤੀਆਂ। ਇਹ ਇੱਕ ਖੱਟਾ-ਮਿੱਠਾ ਪਲ ਹੈ। ਮੈਂ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ।''