
ਪਿਛਲੇ ਮਹੀਨੇ ਪਾਰਟੀ ਆਗੂਆਂ ਨੇ ਮੁਜ਼ਾਹਰਾਕਾਰੀ ਕਿਸਾਨਾਂ ਖ਼ਿਲਾਫ਼ ਡਾਂਗਾਂ ਵਰਤਣ ਦੀ ਸਲਾਹ ਦਿੱਤੀ ਸੀ
ਹਰਿਆਣਾ - ਨਵੀਂ ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਪੁਲਿਸ ਨੂੰ ਉਸ ਮਾਮਲੇ ’ਚ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਸ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਪਿਛਲੇ ਮਹੀਨੇ ਪਾਰਟੀ ਆਗੂਆਂ ਨੇ ਮੁਜ਼ਾਹਰਾਕਾਰੀ ਕਿਸਾਨਾਂ ਖ਼ਿਲਾਫ਼ ਡਾਂਗਾਂ ਵਰਤਣ ਦੀ ਸਲਾਹ ਦਿੱਤੀ ਸੀ ਤੇ ਇਸ ਬਿਆਨ ਖ਼ਿਲਾਫ਼ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ।
Delhi Police
ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਚਿਨ ਗੁਪਤਾ ਨੇ ਅੱਜ ਇਹ ਹੁਕਮ ਦਿੱਤੇ ਹਨ। ਸ਼ਿਕਾਇਤਕਰਤਾ ਐਡਵੋਕੇਟ ਅਮਿਤ ਸਾਹਨੀ ਨੇ ਇਸ ਮਾਮਲੇ ਵਿਚ ਕਿਹਾ ਕਿ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਉਸ ਵੱਲੋਂ 22 ਅਕਤੂਬਰ ਨੂੰ ਦਿੱਤੀ ਸ਼ਿਕਾਇਤ ’ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਅਪਰਾਧ ਸ਼ਾਖਾ (ਦਿੱਲੀ ਪੁਲਿਸ) ਨਾਲ ਸਬੰਧਤ ਇੰਚਾਰਜ 6 ਦਸੰਬਰ ਨੂੰ ਸਥਿਤੀ ਰਿਪੋਰਟ ਪੇਸ਼ ਕਰਨ।’ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ 3 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੁੱਖ ਮੰਤਰੀ ਨੇ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਵਿਵਾਦਤ ਬਿਆਨ ਦਿੱਤਾ ਸੀ।
Manohar Lal Khattar
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਕਿਸਾਨਾਂ ਖ਼ਿਲਾਫ਼ ਉਕਸਾਇਆ ਸੀ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਕਿ ਵੀਡੀਓ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਰਟੀ ਵਰਕਰਾਂ ਨੂੰ ਉੱਤਰੀ ਤੇ ਪੱਛਮੀ ਹਰਿਆਣਾ ’ਚ ਕਿਸਾਨਾਂ ਖ਼ਿਲਾਫ਼ ਜਥੇ ਬਣਾ ਕੇ ਤਾਕਤ ਦੀ ਵਰਤੋਂ ਕਰਨ ਲਈ ਉਕਸਾ ਰਹੇ ਸਨ। ਪਟੀਸ਼ਨਰ ਨੇ ਅਦਾਲਤ ਨੂੰ ਖੱਟਰ ਨੂੰ ਸੰਮਨ ਕਰਨ ਤੇ ਕਾਨੂੰਨ ਅਨੁਸਾਰ ਸਜ਼ਾ ਦੇਣ ਦੀ ਅਪੀਲ ਕੀਤੀ ਸੀ ਤੇ ਨਾਲ ਹੀ ਦਿੱਲੀ ਪੁਲਿਸ ਨੂੰ ਖੱਟਰ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।