ਇਤਿਹਾਸ 'ਚ ਪਹਿਲੀ ਵਾਰ ਕਿਸੇ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲ਼ੇ ਕਾਨੂੰਨ ਵਾਪਸ ਲੈ ਰਹੀ ਹੈ :ਕੇਜਰੀਵਾਲ
Published : Nov 19, 2021, 6:50 pm IST
Updated : Nov 19, 2021, 6:50 pm IST
SHARE ARTICLE
Arvind Kejriwal
Arvind Kejriwal

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਟੇਕਿਆ ਮੱਥਾ, ਦਿੱਲੀ ਤੇ ਦੇਸ਼ਵਾਸੀਆਂ ਨੂੰ ਦਿਤੀਆਂ ਵਧਾਈਆਂ

ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਦਿਖਾਇਆ ਸੱਚਾ ਮਾਰਗ, ਉਨਾਂ ਦੇ ਮਾਰਗ 'ਤੇ ਚੱਲਣ ਦਾ ਫਰਜ਼ ਨਿਭਾਉ : ਅਰਵਿੰਦ ਕੇਜਰੀਵਾਲ

ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ਖ਼ਬਰੀ ਮਿਲੀ, 700 ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ: ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ/ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਦਿੱਲੀ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਸੱਚ ਦਾ ਮਾਰਗ ਦਿਖਾਇਆ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲੀਏ।

Arvind Kejriwal and othersArvind Kejriwal and others

ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਵਾਸੀਆਂ ਅਤੇ ਦੁਨੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨਾਂ ਕਿਹਾ ਗੁਰੂ ਨਾਨਕ ਦੇਵ ਜੀ ਨਾਲ  ਸਭ ਲੋਕਾਂ ਦੀ ਸ਼ਰਧਾ ਜੁੜੀ ਹੋਈ ਹੇ ਅਤੇ ਸਾਰੇ ਉਨਾਂ ਨੂੰ ਗੁਰੂ ਮੰਨਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਗੁਰੂ ਜੀ ਦੱਸੇ ਮਾਰਗ 'ਤੇ ਚੱਲਣ ਦੇ ਭਰਪੂਰ ਯਤਨ ਕਰ ਰਹੇ ਹਨ।

Farmers Protest Farmers Protest

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ੁੱਕਰਵਾਰ ਦੀ ਸਵੇਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ਖ਼ਬਰੀ ਤਾਂ ਜ਼ਰੂਰ ਮਿਲੀ, ਪਰ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਹਮੇਸ਼ਾਂ ਅਮਰ ਰਹੇਗੀ ਅਤੇ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿ ਕਿਸ ਤਰਾਂ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ 'ਤੇ ਖੇਡ ਕੇ ਕਿਸਾਨੀ ਅਤੇ ਜ਼ਮੀਨ ਨੂੰ ਬਚਾਇਆ ਸੀ। ਕੇਜਰੀਵਾਲ ਨੇ ਕਿਹਾ,''ਇਹ ਕਿਸਾਨਾਂ ਦੀ ਬਹੁਤ ਵੱਡੀ ਸਫ਼ਲਤਾ ਹੈ। ਭਾਰਤ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰ ਰਹੀ ਹੈ।'' ਉਨਾਂ ਟਵੀਟ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਪ੍ਰਣਾਮ ਕੀਤਾ।

Farmers Protest Farmers Protest

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਭਰ ਦੇ ਕਿਸਾਨਾਂ ਨੂੰ ਉਨਾਂ ਦੀ ਮਹਾਨ ਸਫ਼ਲਤਾ ਲਈ ਵਧਾਈਆਂ ਦਿੰਦੇ ਹਨ, ਕਿਉਂਕਿ ਕਿਸਾਨਾਂ ਦਾ ਸੰਘਰਸ਼ ਰੰਗ ਲਿਆਇਆ ਹੈ। ਤਿੰਨੇ ਕਾਲੇ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਲੈਣ ਦਾ ਐਲਾਨ ਦੇ ਸੰਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਹ ਐਲਾਨ ਜਲਦੀ ਕੀਤਾ ਜਾਂਦਾ ਤਾਂ 700 ਕਿਸਾਨਾਂ ਨੂੰ ਬਚਾਇਆ ਜਾ ਸਕਦਾ ਸੀ। ਪਰ ਕਿਸਾਨਾਂ ਨੂੰ ਅੱਜ ਮਿਲੀ ਸਫ਼ਲਤਾ ਕੋਈ ਛੋਟੀ ਗੱਲ ਨਹੀਂ, ਸਗੋਂ ਵੱਡੀ ਸਫ਼ਲਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement