
ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਸਰਵਪੱਖੀ ਵਿਭਾਗ ਵਿਕਾਸ ਸਮੇਤ ਹਰੇਕ ਵਰਗ ਦੀ ਭਲਾਈ ਲਈ ਇਤਿਹਾਸਿਕ ਫ਼ੈਸਲੇ ਲਏ ਹਨ।
ਗੁਰਦਾਸਪੁਰ : ਕੇਂਦਰ ਸਰਕਾਰ ਵਲੋਂ ਅੱਜ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਸਮੇਤ ਸਮੁੱਚੇ ਦੇਸ਼ ਵਾਸੀਆਂ ਦੇ ਦਿਲ ਜਿੱਤ ਲਏ ਹਨ।
ਬੁੱਟਰ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾਂ ਲੋਕ ਪੱਖੀ ਸਰਕਾਰ ਰਹੀ ਹੈ ਅਤੇ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਸਰਵਪੱਖੀ ਵਿਭਾਗ ਵਿਕਾਸ ਸਮੇਤ ਹਰੇਕ ਵਰਗ ਦੀ ਭਲਾਈ ਲਈ ਇਤਿਹਾਸਿਕ ਫ਼ੈਸਲੇ ਲਏ ਹਨ। ਖਾਸ ਤੌਰ 'ਤੇ ਸਿੱਖ ਕੌਮ ਨਾਲ ਜੁੜੇ ਅਹਿਮ ਮੁੱਦੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੱਲ ਕੀਤੇ ਹਨ। ਉਨਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਦਾ ਮਸਲਾ ਕਾਂਗਰਸ ਸਰਕਾਰ ਨੇ ਕਈ ਸਾਲਾਂ ਤੋਂ ਲਟਕਾਇਆ ਸੀ।
Farmers Protest
ਪਰ ਮੋਦੀ ਸਰਕਾਰ ਨੇ ਦਲੇਰਾਨਾਢੰਗ ਨਾਲ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਦੇ ਹੋਏ ਸਜਾਵਾਂ ਦਵਾ ਕੇ ਸਿੱਖਾਂ ਦੇ ਜ਼ਖਮਾਂ 'ਤੇ ਮਲਮ ਲਗਾਈ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਵੀ ਹਮੇਸ਼ਾਂ ਤਤਪਰਤਾ ਦਿਖਾਈ ਹੈ ਅਤੇ ਕੇਂਦਰ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਨੂੰ ਖੁਸ਼ਹਾਲ ਕਰਨਾ ਚਾਹਿਆ ਹੈ। ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਵੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਕਾਲੇ ਕਾਨੂੰਨ ਰੱਦ ਕਰਕੇ ਫਰਾਖਦਿਲੀ ਦਿਖਾਈ ਹੈ ਅਤੇ ਅੱਜ ਪੂਰਾ ਦੇਸ਼ ਇਸ ਗੱਲ ਦੀ ਸਰਾਹਨਾ ਕਰ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਤੇ ਦੇਸ਼ ਵਾਸੀਆਂ ਨੂੰ ਕੀਮਤੀ ਤੋਹਫ਼ਾ ਦਿਤਾ ਹੈ।
Narendra Modi
ਉਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਆਗੂਆਂ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਾ ਮੁਲਾਕਾਤ ਦੌਰਾਨ ਇਹ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ ਸੀ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ ਜਿਸ ਦੇ ਬਾਅਦ ਸੋਚ ਵਿਚਾਰ ਕਰਕੇ ਪ੍ਰਧਾਨ ਮੰਤਰੀ ਨੇ ਅੱਜ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ।