ਅੰਨਦਾਤਾ ਤੇ ਭਾਜਪਾ ਨੂੰ ਦੋ-ਫਾੜ ਕਰਨ ਦਾ ਯਤਨ ਕਰ ਰਹੀਆਂ ਸੀ ਸਿਆਸੀ ਪਾਰਟੀਆਂ - ਭਾਜਪਾ ਆਗੂ
Published : Nov 19, 2021, 8:30 pm IST
Updated : Nov 19, 2021, 8:30 pm IST
SHARE ARTICLE
Political parties were trying to divide Anandata and BJP-Yadwinder Singh Buttar
Political parties were trying to divide Anandata and BJP-Yadwinder Singh Buttar

ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੀਐਮ ਮੋਦੀ ਦਾ ਕੀਤਾ ਧੰਨਵਾਦ

ਬਟਾਲਾ: ਖੇਤੀ ਕਾਨੂੰਨ ਰੱਦ ਕਰਨ ਸਬੰਧੀ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਸੀਨੀਅਰ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੀਐਮ ਮੋਦੀ ਨੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਕੀਮਤੀ ਤੋਹਫਾ ਦਿੱਤਾ।

Yadwinder Singh ButtarYadwinder Singh Buttar

ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਭਾਜਪਾ ਆਗੂ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਅੰਨਦਾਤਾ ਅਤੇ ਭਾਜਪਾ ਲੀਡਰਸ਼ਿਪ ਨੂੰ ਦੋ-ਫਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਇਸ ਨੂੰ ਧਿਆਨ ਵਿਚ ਰੱਖਦਿਆਂ ਪੀਐਮ ਮੋਦੀ ਨੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਦੀ ਭਲਾਈ ਲਈ ਬਣਾਏ ਤਿੰਨ ਕਾਨੂੰਨ ਵਾਪਸ ਲਏ। ਉਹਨਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਦੀ ਨਾਰਾਜ਼ਗੀ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦੇ ਸਾਹਮਣੇ ਅਫਸੋਸ ਜ਼ਾਹਰ ਕੀਤਾ ਹੈ।

PM ModiPM Modi

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਆਗੂਆਂ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਇਹ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ ਸੀ ਅਤੇ ਉਹਨਾਂ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ ਜਿਸ ਤੋਂ ਬਾਅਦ ਸੋਚ ਵਿਚਾਰ ਕਰਕੇ ਪ੍ਰਧਾਨ ਮੰਤਰੀ ਨੇ ਅੱਜ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ।

Yadwinder Singh ButtarYadwinder Singh Buttar

ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਪਿੱਛੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਦਾ ਅਹਿਮ ਯੋਗਦਾਨ ਹੈ।  ਉਹਨਾਂ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਰੇ ਕਿਸਾਨਾਂ ਨੂੰ ਅਪਣੇ ਪੰਜਾਬ ਵਾਪਸ ਪਰਤਣਾ ਚਾਹੀਦਾ ਹੈ ਤਾਂ ਜੋ ਅਸੀਂ ਦੇਸ਼ ਦੀ ਬਿਹਰਤੀ ਲਈ ਅਪਣਾ ਯੋਗਦਾਨ ਪਾ ਸਕੀਏ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement