ਖੇਤੀ ਕਾਨੂੰਨ ਖ਼ਿਲਾਫ਼ ਡਟਣ ਵਾਲੇ ਕਿਸਾਨ ਕੁਲਦੀਪ ਸਿੰਘ ਖ਼ਾਲਸਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ 
Published : Nov 19, 2022, 12:51 pm IST
Updated : Nov 19, 2022, 12:51 pm IST
SHARE ARTICLE
Farmer News
Farmer News

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਤਾ ਹੁਕਮ, 26 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਕਿਸਾਨ ਨੇ ਆਪਣੀਆਂ 4 ਧੀਆਂ ਤੇ ਪਤਨੀ ਸਮੇਤ ਲਗਭਗ 13 ਮਹੀਨੇ ਸਿੰਘੂ ਬਾਰਡਰ ’ਤੇ ਭਰੀ ਸੀ ਹਾਜ਼ਰੀ 

ਮੋਗਾ : ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਕੇਂਦਰ ਦਿ ਮੋਦੀ ਸਰਕਾਰ ਖ਼ਿਲਾਫ਼ ਲੰਬਾ ਸੰਘਰਸ਼ ਕੀਤਾ ਗਿਆ ਅਤੇ ਆਖ਼ਰ ਜਿੱਤ ਵੀ ਹਾਸਲ ਕੀਤੀ ਸੀ। ਤਾਜ਼ਾ ਜਾਣਕਾਰੀ ਵੀ ਇਸ ਅੰਦੋਲਨ ਨਾਲ ਹੀ ਜੁੜੀ ਹੋਈ ਹੈ। ਦਰਅਸਲ ਕਿਰਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਪਿੰਡ ਦੋਧਰ ਦੇ ਕਿਸਾਨ ਕੁਲਦੀਪ ਸਿੰਘ ਖ਼ਾਲਸਾ ਖ਼ਿਲਾਫ਼ ਦਿੱਲੀ ਦਿ ਪਟਿਆਲਾ ਹਾਊਸ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਅਦਾਲਤ ਵੱਲੋਂ ਇਹ ਹੁਕਮ 17 ਸਤੰਬਰ ਜਾਰੀ ਕੀਤੇ ਗਏ ਸਨ ਜਦਕਿ ਸੁਣਵਾਈ ਦੀ ਤਰੀਕ 26 ਨਵੰਬਰ ਹੈ। ਕੁਲਦੀਪ ਸਿੰਘ ਮੁਤਾਬਕ ਉਸ ਨੂੰ ਇਹ ਵਾਰੰਟ 14 ਨਵੰਬਰ ਨੂੰ ਹੀ ਪ੍ਰਾਪਤ ਹੋਏ ਹਨ। ਦੱਸ ਦੇਈਏ ਕਿ ਕਿਸਾਨ ਕੁਲਦੀਪ ਸਿੰਘ ਖਾਲਸਾ ਨੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਉਹ ਆਪਣੀਆਂ ਚਾਰ ਧੀਆਂ ਤੇ ਪਤਨੀ ਸਮੇਤ ਲਗਪਗ 13 ਮਹੀਨੇ ਸਿੰਘੂ ਬਾਰਡਰ ’ਤੇ ਹਾਜ਼ਰੀ ਭਰੀ ਸੀ, ਜਿਸ ਕਰ ਕੇ ਦਿੱਲੀ ਪੁਲੀਸ ਵੱਲੋਂ ਉਨ੍ਹਾਂ ਖਿਲਾਫ਼ ਤਕਰੀਬਨ 9 ਮਾਮਲੇ ਦਰਜ ਕੀਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਅੱਠ ਕੇਸਾਂ ਵਿੱਚ ਉਹ ਪੇਸ਼ ਹੋ ਚੁੱਕੇ ਹਨ। ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਣ ਲੱਗੇ ਸਨ ਤਾਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਉੱਥੋਂ ਹੀ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਸੀ। ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤੱਕ ਕੋਈ ਵੀ ਕੇਸ ਰੱਦ ਨਹੀਂ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement