ਇਕਬਾਲ ਸਿੰਘ ਲਾਲਪੁਰਾ ਦੇ ਪੁੱਤ 'ਤੇ ਹਮਲਾ, ਬਦਮਾਸ਼ਾਂ ਨੇ ਘੇਰੀ ਗੱਡੀ
Published : Nov 19, 2022, 4:22 pm IST
Updated : Nov 19, 2022, 4:22 pm IST
SHARE ARTICLE
Ajayvir Singh Lalpura
Ajayvir Singh Lalpura

ਮਾਮਲਾ ਦਰਜ

 

ਚੰਡੀਗੜ੍ਹ - ਬੀਤੀ ਰਾਤ ਦੋ ਬਦਮਾਸ਼ਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ਅਤੇ ਉਸ ਦੇ ਦੋਸਤ ਸੁਰਿੰਦਰਪਾਲ 'ਤੇ ਪਿਸਤੌਲ ਤਾਣ ਦਿੱਤੀ। ਅਜੈਵੀਰ ਲਾਲਪੁਰਾ ਚੰਡੀਗੜ੍ਹ ਤੋਂ ਆਪਣੇ ਕਲਵਾ ਫਾਰਮ ਵਿਖੇ ਇੱਕ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਸਵਿਫਟ ਕਾਰ ਉਸ ਦਾ ਪਿੱਛਾ ਕਰਨ ਲੱਗੀ ਤਾਂ ਬੈਂਸਾ ਏਅਰਪੋਰਟ ਨੇੜੇ ਬਦਮਾਸ਼ਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਉਸ ਨੂੰ ਪਿਸਤੌਲ ਦਿਖਾ ਕੇ ਹੇਠਾਂ ਉਤਰਨ ਲਈ ਕਹਿਣ ਲੱਗੇ।

ਇਸ ਦੌਰਾਨ ਉਸ ਨੌਜਵਾਨ ਨਾਲ ਝਗੜਾ ਸ਼ੁਰੂ ਹੋ ਗਿਆ। ਕੁਝ ਸਮੇਂ ਬਾਅਦ ਪੀਸੀਆਰ ਮੌਕੇ ’ਤੇ ਪੁੱਜੀ ਅਤੇ ਬਦਮਾਸ਼ ਫ਼ਰਾਰ ਹੋ ਗਏ। ਸੁਰਿੰਦਰਪਾਲ ਨੇ ਦੱਸਿਆ ਕਿ ਉਹ ਅਜੈਵੀਰ ਨਾਲ ਸਮਾਗਮ ਤੋਂ ਵਾਪਸ ਆ ਰਿਹਾ ਸੀ। ਉਸੇ ਸਮੇਂ ਸਵਿਫਟ ਕਾਰ ਉਨ੍ਹਾਂ ਦਾ ਪਿੱਛਾ ਕਰਨ ਲੱਗੀ। ਉਹ ਸ਼ੱਕੀ ਸੀ, ਪਰ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ।

ਬੈਂਸਾ ਚੌਕ ਨੇੜੇ ਬਦਮਾਸ਼ਾਂ ਨੇ ਉਸ ਦੀ ਕਾਰ ਦੇ ਬਰਾਬਰ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਬਦਮਾਸ਼ਾਂ ਨੇ ਗੱਡੀ ਅੱਗੇ ਰੋਕ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਪਿਸਤੌਲ ਤਾਣ ਲਈ। ਪੁਲਿਸ ਦੇ ਮੌਕੇ 'ਤੇ ਪੁੱਜਣ ਦਾ ਪਤਾ ਲੱਗਦਿਆਂ ਹੀ ਬਦਮਾਸ਼ ਭੱਜ ਗਏ। ਬਦਮਾਸ਼ਾਂ ਦੀ ਪਛਾਣ ਜਸਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਕਰਨ ਸਿੰਘ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਭਤੀਜਾ ਹੈ। ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement