ਕੋਟਕਪੂਰਾ ਗੋਲੀਕਾਂਡ ਮਾਮਲਾ: ਸਾਬਕਾ DGP ਸੁਮੇਧ ਸੈਣੀ ਤੋਂ ਪੁੱਛਗਿੱਛ ਕਰੇਗੀ SIT
Published : Nov 19, 2022, 9:49 pm IST
Updated : Nov 19, 2022, 9:49 pm IST
SHARE ARTICLE
Kotkapura firing case: SIT summons ex-DGP Sumedh Saini
Kotkapura firing case: SIT summons ex-DGP Sumedh Saini

ਸਿੱਟ ਨੇ ਸੁਮੇਧ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।

 

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸਿੱਟ ਨੇ ਸੁਮੇਧ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਿਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣੀ ਸਿੱਟ ਸਾਬਕਾ ਡੀਜੀਪੀ ਕੋਲੋਂ ਪੁੱਛਗਿੱਛ ਕਰੇਗੀ।

ਇਸ ਤੋਂ ਪਹਿਲਾਂ ਸਿੱਟ ਨੇ 3 ਅਗਸਤ ਨੂੰ ਸਾਬਕਾ ਡੀਜੀਪੀ ਤੋਂ ਲਗਾਤਾਰ ਚਾਰ ਘੰਟੇ ਤੱਕ ਪੁਛਗਿਛ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਵਾਰ ਤਲਬ ਕੀਤੇ ਜਾਣ ’ਤੇ ਸੈਣੀ ਸਿੱਟ ਕੋਲ ਪੇਸ਼ ਨਹੀਂ ਸਨ ਹੋਏ। ਦਰਅਸਲ ਜਿਸ ਸਮੇਂ ਇਹ ਗੋਲੀਕਾਂਡ ਹੋਇਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਸਨ।ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਉਪਰ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਇਸ ਵਿਚ 2 ਸਿੱਖ ਮਾਰੇ ਗਏ ਸਨ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement