ਮੋਹਾਲੀ : ਫੇਜ਼ 7/8 ਲਾਈਟ ਪੁਆਇੰਟ 'ਤੇ ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
Published : Nov 19, 2022, 12:42 pm IST
Updated : Nov 19, 2022, 12:42 pm IST
SHARE ARTICLE
Accident
Accident

ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ, ਜਾਨੀ ਨੁਕਸਾਨ ਤੋਂ ਬਚਾਅ  

ਮੋਹਾਲੀ : ਮੋਹਾਲੀ ਦੇ ਫੇਜ਼ 7/8 ਲਾਈਟ ਪੁਆਇੰਟ 'ਤੇ ਦੋ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਟੱਕਰ ਤੋਂ ਬਾਅਦ ਵਾਹਨ ਸੜਕ ਦੇ ਵਿਚਕਾਰ ਹੀ ਪਲਟ ਗਿਆ ਅਤੇ ਦੂਜਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਦੋਹਾਂ ਵਾਹਨਾਂ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ।

ਹਾਦਸੇ ਦਿ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿਤੀ ਗਈ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ। ਇਸ ਬਾਰੇ ਮਟੌਰ ਥਾਣਾ ਇੰਚਾਰਜ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੋਹਾਂ ਧਿਰਾਂ ਨੂੰ ਠਾਣੇ ਬੁਲਾ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਹਾਦਸੇ ਦੇ ਕਾਰਨ ਵੀ ਪਤਾ ਕੀਤਾ ਜਾਵੇਗਾ ਫਿਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement