20 ਸਾਲਾਂ ਤੋਂ ਭਗੌੜੇ ‘ਗੋਲਡਨ ਪ੍ਰਾਜੈਕਟਸ’ ਫਰਮ ਦੇ ਡਾਇਰੈਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ
Published : Nov 19, 2022, 9:14 pm IST
Updated : Nov 19, 2022, 9:14 pm IST
SHARE ARTICLE
Vigilance chases absconder in Golden Projects firm case, arrests its director at large since 20 years
Vigilance chases absconder in Golden Projects firm case, arrests its director at large since 20 years

ਅਦਾਲਤ ਨੇ ਨਿਵੇਸ਼ਕਾਂ ਨੂੰ ਧੋਖਾ ਦੇਣ ਦੇਣ ਸਬੰਧੀ ਕੇਸ ਚ ਐਲਾਨਿਆ ਸੀ ਭਗੌੜਾ



ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ 2002 ਤੋਂ ਭਗੌੜੇ ਚਲੇ ਆ ਰਹੇ ‘ਗੋਲਡਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’  ਝਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿਚੋਂ ਇਕ ਵਿਨੋਦ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਗੈਰ-ਬੈਂਕਿੰਗ ਵਿੱਤੀ ਸੰਸਥਾ ਨੂੰ 1996 ਵਿਚ ਚਾਰ ਡਾਇਰੈਕਟਰਾਂ ਦੁਆਰਾ ਸਰਕਾਰ ਕੋਲ ਇਕ ਫਰਮ ਵਜੋਂ ਰਜਿਸਟਰ ਕਰਵਾਇਆ ਗਿਆ ਸੀ, ਜਿਸ ਵਿਚ ਪੰਚਕੂਲਾ ਤੋਂ ਰਾਕੇਸ਼ ਕਾਂਤ ਸਿਆਲ, ਉਨ੍ਹਾਂ ਦੀ ਪਤਨੀ ਬਿਮਲਾ ਸਿਆਲ, ਸ੍ਰੀਮਤੀ ਰੁਮਿਲਾ ਸਿਨਹਾ ਵਾਸੀ ਪੰਚਕੂਲਾ ਅਤੇ ਵਿਨੋਦ ਮਹਾਜਨ ਵਾਸੀ ਪਿੰਡ ਆਰਿਫਵਾਲਾ, ਕਪੂਰਥਲਾ, ਜੋ ਕਿ ਹੁਣ ਵਾਸੀ ਪੰਚਕੂਲਾ, ਸ਼ਾਮਲ ਹਨ।

 

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਡਾਇਰੈਕਟਰਾਂ ਨੇ ਜ਼ਮੀਨ ਦੀ ਮਾਲਕੀ ਦੇਣ ਲਈ ਨਿਵੇਸ਼ਕਾਂ ਨੂੰ ਝਾਂਸਾ ਦੇ ਕੇ ਜ਼ਿਲ੍ਹਾ ਰੂਪਨਗਰ ਦੀ ਤਹਿਸੀਲ ਨੂਰਪੁਰ ਬੇਦੀ ਵਿਖੇ 530 ਏਕੜ ਵਾਹੀਯੋਗ ਜ਼ਮੀਨ ਖਰੀਦੀ ਸੀ। ਇਸ ਤੋਂ ਇਲਾਵਾ ਉਪਰੋਕਤ ਮੁਲਜ਼ਮਾਂ ਨੇ ਨਿਵੇਸ਼ਕਾਂ ਤੋਂ ਵਸੂਲੇ ਗਏ ਪੈਸਿਆਂ ਦੇ ਬਦਲੇ ਉਨ੍ਹਾਂ ਨੂੰ ਚੋਖਾ ਪੈਸਾ ਦੇਣ ਦਾ ਭਰੋਸਾ ਵੀ ਦਿੱਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਡਾਇਰੈਕਟਰਾਂ ਨੇ ਉਕਤ ਜ਼ਮੀਨ ਦਾ ਨਾ ਵਿਕਾਸ ਕੀਤਾ ਅਤੇ ਨਾ ਹੀ ਨਿਵੇਸ਼ਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ। ਇਸ ਤੋਂ ਇਲਾਵਾ, ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਾਲ ਹੋਏ ਸਮਝੌਤਿਆਂ ਵਿਚ ਯਕੀਨੀ ਤੌਰ ’ਤੇ ਪੋਸਟ ਡੇਟਿਡ ਚੈੱਕ ਵੀ ਨਹੀਂ ਦਿੱਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਉਕਤ ਕੰਪਨੀ ਦੇ ਚਾਰਾਂ ਡਾਇਰੈਕਟਰਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7(2), 13(1), 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ੳਕਤ ਦੋਸ਼ੀ ਵਿਨੋਦ ਮਹਾਜਨ ਨੂੰ ਅਦਾਲਤ ਵੱਲੋਂ ਸਾਲ 2002 ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement