Punjab News: ਤੜਕਸਾਰ ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
Published : Nov 19, 2024, 10:44 am IST
Updated : Nov 19, 2024, 11:13 am IST
SHARE ARTICLE
A school bus full of children met with an accident in the early morning
A school bus full of children met with an accident in the early morning

Punjab News: 20 ਤੋਂ ਵੱਧ ਬੱਚੇ ਹੋਏ ਜ਼ਖ਼ਮੀ

 

Punjab News: ਮਾਨਸਾ ਦੇ ਸਥਾਨਕ ਸ਼ਹਿਰ ਦੇ ਬਰੇਟਾ ਰੋਡ 'ਤੇ ਇਕ ਕਾਰ ਅਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟੱਕਰ ਹੋ ਗਈ। ਇਸ ਵਿਚ ਲਗਭਗ 20 ਤੋਂ ਵੱਧ ਬੱਚੇ, ਡਰਾਈਵਰ ਅਤੇ ਸਕੂਲ ਦੀ ਇਕ ਮਹਿਲਾ ਕਰਮਚਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਕ ਬਰੇਟਾ ਦੇ ਬੀ.ਐੱਮ.ਡੀ. ਸਕੂਲ ਦੀ ਇਕ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਅਚਾਨਕ ਬਰੇਜਾ ਕਾਰ ਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। 

ਇਸ ਵਿਚ ਬੱਸ ਦਾ ਡਰਾਈਵਰ ਸੁਖਪਾਲ ਸਿੰਘ ਤੇ ਸਕੂਲ ਦੀ ਮਹਿਲਾ ਕਰਮਚਾਰੀ ਬਲਵੀਰ ਦੇਵੀ (50), 6 ਸਾਲਾ ਸ਼ਿਵਮ , ਨਵਜੋਤ ਕੌਰ (14), ਅਮਨਦੀਪ ਕੌਰ (12), ਮਨਵੀਰ ਸਿੰਘ (10), 3 ਸਾਲਾ ਤਮੰਨਾ, 7 ਸਾਲਾ ਵੰਸ਼ਿਕਾ, ਅਤੇ 6 ਸਾਲਾ ਗੁਰਲੀਨ ਕੌਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

 ਦੂਸਰੇ ਪਾਸੇ ਬਰੇਜਾ ਕਾਰ ਦਾ ਡਰਾਈਵਰ ਯੋਗੇਸ਼ ਸ਼ਰਮਾ ਅਤੇ ਉਸ ਦਾ ਪੁੱਤਰ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

DSP ਬੁਢਲਾਡਾ ਗਮਦੂਰ ਸਿੰਘ ਚਹਿਲ ਅਤੇ SHO ਸਿਟੀ ਸੁਖਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਸਪਤਾਲ ਵਿੱਚ ਦਾਖਲ ਜ਼ਖਮੀ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਡਾਕਟਰਾਂ ਨੂੰ ਇਲਾਜ ਵਿੱਚ ਕੋਈ ਕਮੀ ਨਾ ਛੱਡਣ ਦੀ ਹਦਾਇਤ ਵੀ ਦਿੱਤੀ

 ਐੱਸ.ਐੱਚ.ਓ ਬਰੇਟਾ ਅਮਰੀਕ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਤੇ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement