Barnala News :ਵਿਧਾਨ ਸਭਾ ਹਲਕਾ103-ਬਰਨਾਲਾ ਜ਼ਿਮਨੀ ਚੋਣ ਲਈ ਪ੍ਰਬੰਧ ਮੁਕੰਮਲ, ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

By : BALJINDERK

Published : Nov 19, 2024, 7:59 pm IST
Updated : Nov 19, 2024, 7:59 pm IST
SHARE ARTICLE
ਵਿਧਾਨ ਸਭਾ ਹਲਕਾ103-ਬਰਨਾਲਾ ਜ਼ਿਮਨੀ ਚੋਣ ਲਈ ਪ੍ਰਬੰਧ ਮੁਕੰਮਲ,
ਵਿਧਾਨ ਸਭਾ ਹਲਕਾ103-ਬਰਨਾਲਾ ਜ਼ਿਮਨੀ ਚੋਣ ਲਈ ਪ੍ਰਬੰਧ ਮੁਕੰਮਲ,

Barnala News : ਵੋਟਾਂ ਲਈ 1064 ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਰਹੇਗਾ ਤਾਇਨਾਤ, ਨਤੀਜਾ 23 ਨੂੰ

Barnala News : ਵਿਧਾਨ ਸਭਾ ਹਲਕਾ 103 - ਬਰਨਾਲਾ ਦੀ ਭਲਕੇ 20 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 103 - ਬਰਨਾਲਾ ਵਿੱਚ ਕੁੱਲ 180088 ਵੋਟਰ ਹਨ, ਜਿਨਾਂ ’ਚੋਂ 94957 ਪੁਰਸ਼, 85127 ਮਹਿਲਾ ਵੋਟਰ ਤੇ 4 ਹੋਰ ਵੋਟਰ ਹਨ।

ਇਸ ਤੋਂ ਇਲਾਵਾ 636 ਸਰਵਿਸ (621 ਪੁਰਸ਼, 15 ਮਹਿਲਾ) ਵੋਟਰ ਹਨ। ਉਨ੍ਹਾਂ ਦੱਸਿਆ ਕਿ 212 ਪੋਲਿੰਗ ਬੂਥ ਤੇ 84 ਪੋਲਿੰਗ ਬੂਥ ਲੋਕੇਸ਼ਨਾਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਵੋਟਾਂ ਲਈ 1064 ਦੇ ਕਰੀਬ ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਤਾਇਨਾਤ ਰਹੇਗਾ। ਇਸ ਦੌਰਾਨ ਅੱਜ ਵੱਖ-ਵੱਖ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈ ਕੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਗਈਆਂ ਹਨ।  ਰਿਟਰਨਿੰਗ ਅਫ਼ਸਰ ਗੁਰਬੀਰ ਸਿੰਘ ਕੋਹਲੀ ਦੀ ਅਗਵਾਈ ’ਚ ਪੋਲਿੰਗ ਪਾਰਟੀਆਂ ਸਰਕਾਰੀ ਸੀਨੀਅਰ ਸੈਕੰਡਰੀ ਸੰਧੂ ਪੱਤੀ ਬਰਨਾਲਾ ਤੋਂ ਰਵਾਨਾ ਹੋਈਆਂ ਤੇ ਪੋਲਿੰਗ ਸਟੇਸ਼ਨਾਂ 'ਤੇ ਪੁੱਜੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਲਕੇ ਵਿਚ 11 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਬਾਜਵਾ ਬਰਨਾਲਾ ਵਿਚ ਪੀ ਡਬਲਿਊ ਡੀ ਪੋਲਿੰਗ ਸਟੇਸ਼ਨ ਬਣਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਨ ਵਿੱਚ ਪਿੰਕ ਪੋਲਿੰਗ ਸਟੇਸ਼ਨ ਬਣਾਇਆ ਗਿਆ ਹੈ। ਬੀ ਫਾਰਮੇਸੀ ਕਾਲਜ ( ਐੱਸ ਡੀ ਕਾਲਜ ਬਰਨਾਲਾ) ਵਿੱਚ ਯੂਥ ਮੈਨੇਜਡ ਪੋਲਿੰਗ ਬੂਥ ਸਥਾਪਿਤ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਬਰਨਾਲਾ ਵਿੱਚ ਗਰੀਨ ਪੋਲਿੰਗ ਬੂਥ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਚੋਣ ਪ੍ਰਕਿਰਿਆ ਵਿਚ ਮਦਦ ਅਤੇ ਵੋਟਰਾਂ ਦੀ ਸਹੂਲਤ ਲਈ 1000 ਤੋਂ ਵੱਧ ਵਿਦਿਆਰਥੀ ਵਲੰਟੀਅਰਾਂ ਵਜੋਂ ਸੇਵਾਵਾਂ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਹੋਵੇਗੀ, ਜਿਸ ਬਾਬਤ ਐੱਸ ਡੀ ਕਾਲਜ ਬਰਨਾਲਾ ਵਿੱਚ ਗਿਣਤੀ ਕੇਂਦਰ ਸਥਾਪਿਤ ਕੀਤਾ ਗਿਆ ਹੈ।

(For more news apart from  Assembly Constituency 103 - Barnala by-election arrangements complete, voting will be held 7 am 6 pm, result on 23 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement