ਪੁਲਿਸ ਨੇ ਮੁਲਜ਼ਮ ਕੋਲੋਂ AK 47 ਕੀਤੀ ਬਰਾਮਦ
Gurdaspur Murder News in punjabi : ਗੁਰਦਾਸਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਸਾਬਕਾ ਫ਼ੌਜੀ ਨੇ ਪਤਨੀ ਤੇ ਸੱਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਖੁਦ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮੁਲਜ਼ਮ ਕੋਲੋਂ AK 47 ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਮੁਲਜ਼ਮ ਹੱਥ ਵਿਚ AK 47 ਲੈ ਕੇ ਪੁਲਿਸ ਨੂੰ ਡਰਾਉਂਦਾ ਰਿਹਾ ਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
