RSS leader ਕਤਲ ਮਾਮਲੇ 'ਚ ਦੋ ਵਿਅਕਤੀ ਗ੍ਰਿਫਤਾਰ

By : JAGDISH

Published : Nov 19, 2025, 2:51 pm IST
Updated : Nov 19, 2025, 2:51 pm IST
SHARE ARTICLE
Two people arrested in RSS leader murder case
Two people arrested in RSS leader murder case

ਪੁਲਿਸ ਵੱਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਗਿਆ ਹੈ ਦਰਜ

ਫ਼ਿਰੋਜ਼ਪੁਰ : ਆਰ. ਐਸ. ਐਸ. ਆਗੂ ਬਲਦੇਵ ਅਰੋੜਾ ਦੇ ਬੇਟੇ ਨਵੀਨ ਅਰੋੜਾ ਦੇ ਕਤਲ ਮਾਮਲੇ ਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸ. ਐਸ. ਪੀ. ਫਿਰੋਜ਼ਪੁਰ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦੇਂਦਿਆ ਦੱਸਿਆ ਕਿ ਨਵੀਨ ਅਰੋੜਾ ਦੇ ਕਤਲ ਦੇ ਸਬੰਧ ਵਿਚ 6 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ।ਐਸ. ਐਸ. ਪੀ. ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿਚ 6 ਵਿਅਕਤੀਆਂ ਵਿਚੋਂ 2 ਵਿਅਕਤੀਆਂ ਹਰਸ਼ ਅਤੇ ਕੰਨਵ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਘਟਨਾ ਦੀ ਸਾਰੀ ਯੋਜਨਾ ਕੰਨਵ ਦੇ ਜਨਮ ਦਿਨ ਵਾਲੇ ਦਿਨ ਕੰਨਵ ਦੇ ਘਰ ਬੈਠ ਕੇ ਦੋਸ਼ੀਆਂਨ ਕੰਨਵ,ਹਰਸ਼ ਅਤੇ ਬਾਦਲ ਨੇ ਕੀਤੀ ।

ਵਾਰਦਾਤ ਤੋਂ ਪਹਿਲਾਂ ਨਵੀਨ ਅਰੋੜਾ ਦੀ ਰੇਕੀ ਕੀਤੀ ਗਈ ਅਤੇ ਇਸ ਕਤਲ ਲਈ ਹਥਿਆਰ ਉੱਤਰ ਪ੍ਰਦੇਸ਼ ਤੋਂ ਮੰਗਾਏ ਗਏ ਸਨ । ਵਾਰਦਾਤ ਤੋਂ ਬਾਅਦ ਕੰਨਵ ਅਤੇ ਹਰਸ਼ ਦੀ ਮੱਦਦ ਨਾਲ ਦੋਵੇਂ ਸ਼ੂਟਰ ਫਰਾਰ ਹੋ ਗਏ,ਜਿਨ੍ਹਾਂ ਦੀ ਭਾਲ ਜਾਰੀ ਹੈ । ਇਨ੍ਹਾਂ ਦੋਸ਼ੀਆਂ ਪਾਸੋ ਮੋਬਾਈਲ ਫੋਨ ਬਰਾਮਦ ਹੋਏ ਹਨ । ਦੋਸ਼ੀਆਂ ਦੀ ਭਾਲ ਜਲਦ ਕਰ ਲਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement