ਕਿਸਾਨਾਂ ਲਈ ਮਾੜੀ ਖ਼ਬਰ! ਸਰਕਾਰ ਨਹੀਂ ਕਰੇਗੀ ਕਣਕ ਤੇ ਝੋਨੇ ਦੀ ਖਰੀਦ!
Published : Dec 19, 2019, 5:56 pm IST
Updated : Dec 19, 2019, 5:56 pm IST
SHARE ARTICLE
Will govt not procurement of wheat and paddy
Will govt not procurement of wheat and paddy

ਪੰਜਾਬ ਦੀ ਪੂਰੀ ਆਰਥਿਕਤਾ ਖੇਤੀ ਅਧਾਰਿਤ ਹੈ ਤੇ ਇਸ ਵੇਲੇ ਖੇਤੀਬਾੜੀ ਕਣਕ ਦੇ ਝੋਨੇ ਉੱਪਰ ਨਿਰਭਰ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਣਕ ਤੇ ਝੋਨੇ ਦੀ ਖਰੀਦ ਕਰਨ ਤੋਂ ਹੁਣ ਪਾਸਾ ਵੱਟਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਕਣਕ ਤੇ ਝੋਨੇ ਦਾ ਰਿਕਾਰਡ ਉਤਪਾਦਨ ਕਰਨ ਵਾਲੇ ਪੰਜਾਬ ਦੇ ਫਿਕਰ ਵਧ ਗਏ ਹਨ। ਪੰਜਾਬ ਦੀ ਪੂਰੀ ਆਰਥਿਕਤਾ ਖੇਤੀ ਅਧਾਰਿਤ ਹੈ ਤੇ ਇਸ ਵੇਲੇ ਖੇਤੀਬਾੜੀ ਕਣਕ ਦੇ ਝੋਨੇ ਉੱਪਰ ਨਿਰਭਰ ਹੈ।

PhotoPhotoਇਸ ਲਈ ਕੇਂਦਰ ਸਰਕਾਰ ਵੱਲੋਂ ਜੇਕਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਣਕ ਤੇ ਝੋਨੇ ਖਰੀਦਣਾ ਬੰਦ ਕਰ ਦਿੱਤਾ ਤਾਂ ਪਹਿਲਾਂ ਹੀ ਕਰਜ਼ ਹੇਠ ਦੱਬੀ ਪੰਜਾਬ ਦੀ ਕਿਸਾਨੀ ਡਗਮਗਾ ਜਾਏਗੀ। ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਬਾਰੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਫਿਕਰ ਜਾਹਿਰ ਕੀਤਾ।

PhotoPhoto ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕਣਕ ਤੇ ਝੋਨੇ ਦੀ ਖਰੀਦ ਜਾਰੀ ਰੱਖਣ ਲਈ ਆਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਮੱਕੀ ਤੇ ਹੋਰ ਬਦਲਵੀਆਂ ਫ਼ਸਲਾਂ ਦੀ ਖਰੀਦ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਅਨਾਜ ਭੰਡਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ।

PhotoPhotoਪਿਛਲੇ ਦੋ-ਤਿੰਨ ਸਾਲਾਂ ਦੌਰਾਨ ਸੂਬੇ ’ਚ ਅਨਾਜ ਦੀ ਚੁਕਾਈ ਦੀ ਰਫ਼ਤਾਰ ਮੱਠੀ ਪੈਣ ਕਾਰਨ ਨਵੀਂ ਫ਼ਸਲ ਦੇ ਭੰਡਾਰਨ ਲਈ ਜਗ੍ਹਾ ਦੀ ਘਾਟ ਆ ਰਹੀ ਹੈ। ਉਨ੍ਹਾਂ ਨੇ ਰਾਜ ਦੇ ਗੋਦਾਮਾਂ ’ਚੋਂ ਅਨਾਜ ਦੀ ਜਲਦੀ ਚੁਕਾਈ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਦਖ਼ਲ ਮੰਗਿਆ। ਦੱਸ ਦਈਏ ਕਿ ਕੇਂਦਰੀ ਆਨਾਜ ਏਜੰਸੀ ਐਫਸੀਆਈ ਸਰਕਾਰ ਵੱਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ ਤੇ ਝੋਨੇ ਦੀ ਖਰੀਦ ਕਰਦੀ ਹੈ।

PhotoPhotoਇਸ ਤਰ੍ਹਾਂ ਵਪਾਰੀ ਕਿਸਾਨਾਂ ਦੀ ਲੁੱਟ ਨਹੀਂ ਕਰ ਸਕਦੇ। ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭਾਅ ਦੇ ਕੇ ਹੀ ਫਸਲ ਖਰੀਦਣੀ ਪੈਂਦੀ ਹੈ। ਜੇਕਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦਾ ਫਾਰਮੂਲਾ ਵਾਪਸ ਲੈ ਲਿਆ ਤਾਂ ਖੁੱਲ੍ਹੀ ਮੰਡੀ ਵਿੱਚ ਕਿਸਾਨਾਂ ਦੀ ਲੁੱਟ ਹੋਏਗੀ।

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement