26 ਤੇ 27 ਨੂੰ ਪੰਜਾਬ ਵਿਚੋਂ 30 ਹਜ਼ਾਰ ਕਿਸਾਨ ਪੁਜਣਗੇ ਦਿੱਲੀ: ਉਗਰਾਹਾਂ
Published : Dec 19, 2020, 12:33 am IST
Updated : Dec 19, 2020, 12:33 am IST
SHARE ARTICLE
image
image

26 ਤੇ 27 ਨੂੰ ਪੰਜਾਬ ਵਿਚੋਂ 30 ਹਜ਼ਾਰ ਕਿਸਾਨ ਪੁਜਣਗੇ ਦਿੱਲੀ: ਉਗਰਾਹਾਂ

ਬਠਿੰਡਾ, 18 ਦਸੰਬਰ  (ਸੁਖਜਿੰਦਰ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ, ਇਹ ਕੁਰਬਾਨੀ ਦਿੱਲੀ ਮੋਰਚੇ ‘ਚ ਡਟੇ ਲੋਕਾਂ ਦੇ ਰੋਹ ਨੂੰ ਹੋਰ ਜ਼ਰਬਾਂ ਦੇ ਰਹੀ ਹੈ ਤੇ ਲੋਕ ਸਿਦਕਦਿਲੀ ਨਾਲ ਇਨ੍ਹਾਂ ਕੁਰਬਾਨੀਆਂ ਨੂੰ ਸਹਿਣ ਕਰਨਗੇ। 
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਦਸਿਆ ਕਿ ਇਨ੍ਹਾਂ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਦਸੰਬਰ ਨੂੰ ਪੰਜਾਬ ਦੇ ਪਿੰਡ-ਪਿੰਡ ਅੰਦਰ ਇਕੱਤਰਤਾਵਾਂ ਕੀਤੀਆਂ ਜਾਣਗੀਆਂ ਤੇ ਲੋਕ ਮਨਾਂ ਅੰਦਰ ਉਨ੍ਹਾਂ ਦੀ ਯਾਦ ਨੂੰ ਹੋਰ ਡੂੰਘਾ ਕਰਨ ਲਈ ਇਹ ਸਿਲਸਿਲਾ 21, 22 ਤੇ 23 ਦਸੰਬਰ ਨੂੰ ਵੀ ਜਾਰੀ ਰਹੇਗਾ। ਪਿੰਡ ਪਿੰਡ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰ ਕੇ ਮਾਰਚ ਕਰਨ ਉਪਰੰਤ ਫਿਰ 24 ਦਸੰਬਰ ਨੂੰ ਬਲਾਕ ਪੱਧਰੇ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ। ਦਿੱਲੀ ਮੋਰਚੇ ਨੂੰ ਹੋਰ ਸਿਖਰਾਂ ਉਤੇ ਪਹੁੰਚਾਉਣ ਲਈ ਮੋਰਚੇ ਦੇ ਸ਼ੁਰੂ ਹੋਣ ਤੋ ਪੂਰੇ ਇਕ ਮਹੀਨੇ ਬਾਅਦ ਭਾਵ 26 ਦਸੰਬਰ ਅਤੇ 27 ਦਸੰਬਰ ਨੂੰ ਡੱਬਵਾਲੀ ਬਾਰਡਰ ਤੋ 15,15 ਹਜ਼ਾਰ ਦੇ ਜਥੇ ਦਿੱਲੀ ਵਲ ਰਵਾਨਾ ਕੀਤੇ ਜਾਣਗੇ। 
ਪੰਜਾਬ ਅੰਦਰ ਦਿੱਲੀ ਮੋਰਚੇ ਦੀ ਤਕੜਾਈ ਲਈ ਆਗੂਆਂ ਦੀ ਇੱਕ ਛੋਟੀ ਪਰਤ ਉਤੇ ਆਧਾਰਿਤ ਦਿੱਲੀ ਚੱਲੋ ਮੁਹਿੰਮ ਕਮੇਟੀ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਜਥੇਬੰਦ ਕੀਤੀ ਜਾ ਰਹੀ ਹੈ, ਜੋ ਦਿੱਲੀ ਜਾਣ ਦੀ ਸਰਗਰਮੀ ਜਥੇਬੰਦ ਕਰਨ ਦੇ ਨਾਲ ਨਾਲ ਪੰਜਾਬ ਅੰਦਰ ਚੱਲ ਰਹੇ ਮੋਰਚਿਆਂ ਨੂੰ ਹੋਰ ਤਕੜਾਈ ਦੇਣ ਵਿਚ ਜੁਟੇਗੀ। ਸੁਪਰੀਮ ਕੋਰਟ ਵਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ਉਤੇ ਪ੍ਰਤੀਕਰਮ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਵਲੋਂ ਮੁਲਕ ਅੰਦਰ ਸੰਘਰਸ਼ ਕਰਨ ਦੇ ਹੱਕ ਉਤੇ ਮੜ੍ਹੀਆਂ ਪਾਬੰਦੀਆਂ ਦੇ ਦਰਮਿਆਨ ਕਿਸਾਨਾਂ ਨੇ ਅਪਣਾ ਇਹ ਹੱਕ ਪੁਗਾਇਆ ਹੈ, ਜਿਸ ਨੂੰ ਸਰਬ ਉੱਚ ਅਦਾਲਤ ਨੇ ਵੀ ਪ੍ਰਵਾਨ ਕੀਤਾ।

ਇਸ ਖ਼ਬਰ ਨਾਲ ਸਬੰਧਤ ਫੋਟੋ 18 ਬੀਟੀਆਈ 11  ਵਿਚ ਭੇਜੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement