
ਰਾਤੋ ਰਾਤ ਨਹੀਂ ਆਏ ਖੇਤੀਬਾੜੀ ਕਾਨੂੰਨ, ਐਮਐਸਪੀ ਸਿਸਟਮ ਲਾਗੂ ਰਹੇਗਾ: ਮੋਦੀ
ਕਿਹਾ, ਵਿਰੋਧੀ ਪਾਰਟੀ ਨੂੰ ਖੇਤੀ ਸੁਧਾਰਾਂ ਤੋਂ ਨਹੀਂ ਬਲਕਿ ਮੋਦੀ ਤੋਂ ਸਮੱਸਿਆ
ਭੋਪਾਲ, 18 ਦਸੰਬਰ : ਕੇਂਦਰ ਵਲੋਂ ਹਾਲ ਹੀ ਵਿਚ ਲਾਗੂ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਖ਼ਤਮ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਰਾਤੋ ਰਾਤ ਨਹੀਂ ਆਏ, ਪਰ ਵੱਖ-ਵੱਖ ਪਾਰਟੀਆਂ, ਮਾਹਰ ਅਤੇ ਅਗਾਂਹਵਧੂ ਕਿਸਾਨ ਲੰਮੇ ਸਮੇਂ ਤੋਂ ਸੁਧਾਰਾਂ ਦੀ ਮੰਗ ਕਰ ਰਹੇ ਹਨ।
ਮੋਦੀ ਨੇ ਇਥੇ ਮ¾ਧ ਪ੍ਰਦੇਸ਼ ਦੇ ਕਿਸਾਨ ਸਮਾਗਮ ਨੂੰ ਵੀਡੀਉ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿੰਦਾ ਹਾਂ ਕਿ ਐਮਐਸਪੀ ਖ਼ਤਮ ਨਹੀਂ ਕੀਤਾ ਜਾਵੇਗਾ, ਇਹ ਜਾਰੀ ਰਹੇਗੀ, ਵਿਰੋਧੀ ਧਿਰ ਇਸ ਬਾਰੇ ਝੂਠ ਬੋਲ ਰਹੀ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀ ਉੱਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਖੇਤੀ ਸੁਧਾਰਾਂ ਤੋਂ ਨਹੀਂ ਬਲਕਿ ਮੋਦੀ ਤੋਂ ਸਮੱਸਿਆ ਹੈ। ਮੋਦੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸਵਾਮੀਨਾਥਨ ਕਮੇਟੀ ਦੀ ਰੀਪੋਰਟ ਨੂੰ ਸਾਲਾਂ ਤਕ ਦਬਾ ਕੇ ਰਖਿਆ; ਪਰ ਅਸੀਂ ਇਸ ਨੂੰ ਕਿਸਾਨਾਂ ਦੇ ਹਿਤ ਵਿਚ ਲਾਗੂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਜਨੀਤਕ ਪਾਰਟੀਆਂ ਤੋਂ ਅਪਣੇ-ਅਪਣੇ ਚੋਣ ਮਨੋਰਥ ਪੱਤਰਾਂ ਵਿਚ ਖੇਤੀਬਾੜੀ ਸੁਧਾਰਾਂ ਦੀ ਗੱਲ ਕਰਦਿਆਂ ਜਵਾਬ ਮੰਗਣੇ ਚਾਹੀਦੇ ਹਨ।
(ਪੀਟੀਆਈ)
ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਜੇ ਤੁਸੀਂ ਖੇਤੀਬਾੜੀ ਸੁਧਾਰਾਂ ਦਾ ਸਿਹਰਾ ਲੈਣਾ ਚਾਹੁੰਦੇ ਹੋ, ਤਾਂ ਕਿਸਾਨਾਂ ਨੂੰ ਉਲਝਣ ਵਿਚ ਨਾ ਪਾਉ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੱਧ ਪ੍ਰਦੇਸ਼ ਵਿਚ 201 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਨਾਮ ’ਤੇ ਲੋਕਾਂ ਨਾਲ ਧੋਖਾ ਕੀਤਾ। (ਪੀਟੀਆਈ)