
ਭਾਜਪਾ ਵਰਗੀ ਲੋਕ ਵਿਰੋਧੀ ਸਰਕਾਰ ਅੱਜ ਤਕ ਨਹੀਂ ਆਈ: ਅਖਿਲੇਸ਼ ਯਾਦਵ
ਲਖਨਊ, 18 ਦਸੰਬਰ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੰਭਲ ਵਿਚ ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕਰ ਨਿਜੀ ਮੁਚਲਕਾ ਭਰਨ ਦੇ ਪ੍ਰਸ਼ਾਸਨਿਕ ਫੁਰਮਾਨ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ‘ਤੇ ਸ਼ਬਦੀ ਹਮਲੇ ਕੀਤੇ ਹਨ। ਯਾਦਵ ਨੇ ਸ਼ੁਕਰਵਾਰ ਨੂੰ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਪ੍ਰਤੀ ਕਿਸਾਨ 50 ਲੱਖ ਰੁਪਏ ਮੁਆਵਜ਼ੇ ਲਈ ਮੁਕੱਦਮਾ ਕਰ ਰਹੀ ਹੈ, ਜਦਕਿ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਨੂੰ ਕਾਨੂੰਨੀ ਤੌਰ ’ਤੇ ਮਾਨਤਾ ਦਿਤੀ ਹੈ। ਭਾਜਪਾ ਵਰਗੀ ਲੋਕ ਵਿਰੋਧੀ ਸਰਕਾਰ ਅੱਜ ਤਕ ਨਹੀਂ ਆਈ। ਜ਼ਿਕਰਯੋਗ ਹੈ ਕਿ ਸੰਭਲ ਵਿਚ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਸਬੰਧੀ ਪੁਲਿਸ ਰੀਪੋਰਟ ਉੱਤੇ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ। ਸੰਭਲ ਦੇ ਐਸਡੀਐਮ ਦੀਪਇੰਦਰ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਸਾਨੂੰ ਹਯਾਤ ਨਗਰ ਥਾਣੇ ਤੋਂ ਖ਼ਬਰ ਮਿਲੀ ਸੀ ਕਿ ਕੁਝ ਲੋਕ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ। ਹਰੇਕ ਨੂੰ 50 ਲੱਖ ਰੁਪਏ ਦੇ ਬਾਂਡ ਉੱਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਐਸਡੀਐਮ ਨੇ ਦਸਿਆ ਕਿ ਕਿਸਾਨਾਂ ਨੇ ਕਿਹਾ ਕਿ ਇਹ ਬਹੁਤ ਜ਼ਿਆਦਾ ਹੈ। ਫਿਰ ਥਾਣੇ ਨੇ ਇਕ ਹੋਰ
image