ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘ
Published : Dec 19, 2020, 12:32 am IST
Updated : Dec 19, 2020, 12:32 am IST
SHARE ARTICLE
image
image

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘ

ਐਸ.ਏ.ਐਸ ਨਗਰ, 18 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।  ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,‘‘ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ-ਅਸਮਾਨ ਦਾ ਅੰਤਰ ਹੈ।’’
ਕੈਪਟਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿਚ ਬਿਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਅਪਣੇ ਸਿਆਸੀ ਮੁਫ਼ਾਦਾਂ ਦੀ ਖ਼ਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤੰਜ਼ ਕਸਦਿਆਂ ਕਿਹਾ,‘‘ਹੁਣ ਕਿਸਾਨਾਂ ਦੇ ਸੰਘਰਸ਼ ’ਚੋਂ ਸਿਆਸੀ ਫ਼ਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ’ਤੇ ਯੂ-ਟਰਨ ਲੈ ਲਿਆ ਅਤੇ ਅਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿਤੇ ਹਨ।’’ ਮੁੱਖ ਮੰਤਰੀ ਨੇ ਦਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ’ਤੇ ਖੇਤੀ ਆਰਡੀਨੈਂਸ ਲਾਗੂ ਵਿਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿਚੋਂ ਇਕ ਨੂੰ ਤੁਰਤ ਹੀ ਲਾਗੂ ਕਰ ਦਿਤਾ।
ਦਿੱਲੀ ਵਿਧਾਨ ਸਭਾ ਵਿਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ  ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿਚੋਂ ਇਕ ਕਾਨੂੰਨ ਨੂੰ ਨੋਟੀਫ਼ਾਈ ਕਰਨ ਦੀ ਮਨਜ਼ੂਰੀ ਦੇ ਦਿਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ’ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,‘‘ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿਚ ਕੱੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।’’

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement