ਦਿੱਲੀ 'ਚ ਕਿਸਾਨਾਂ ਦਾ ਅੰਦੋਲਨ 24 ਵੇਂ ਦਿਨ ਵੀ ਜਾਰੀ, ਤਰਨਤਾਰਨ ਤੋਂ ਜਥਾ ਰਵਾਨਾ
Published : Dec 19, 2020, 12:12 pm IST
Updated : Dec 19, 2020, 12:12 pm IST
SHARE ARTICLE
farmer
farmer

ਸੰਗਤਾਂ ਵਲੋਂ ਦਿੱਲੀ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਜਿਸਦੇ ਚੱਲਦੇ ਉਨ੍ਹਾਂ ਵਲੋਂ ਇਹ ਉਪਰਾਲਾ ਕਰ ਸੰਗਤਾਂ ਨੂੰ ਦਿੱਲੀ ਭੇਜਿਆ ਜਾ ਰਿਹਾ ਹੈ।

ਤਰਨਤਾਰਨ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਚ ਕਿਸਾਨਾਂ ਵਲੋਂ ਜਾਰੀ ਧਰਨਾ ਅੱਜ 24 ਵੇਂ ਦਿਨ ਵਿਚ ਦਾਖਿਲ ਹੋ  ਗਿਆ ਹੈ। ਇਸ ਧਰਨੇ 'ਚ ਸ਼ਾਮਿਲ ਹੋਣ ਲਈ ਦਿੱਲੀ ਦੀਆ ਵੱਖ ਵੱਖ ਜਥੇਬੰਦੀਆਂ ਅਤੇ ਵਰਗਾ ਵਲੋਂ ਕਿਸਾਨਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਭਾਰੀ ਗਿਣਤੀ ਵਿਚ ਲੋਕ ਅਤੇ ਨੌਜਵਾਨ, ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਧਰਨੇ ਵਿਚ ਹੁਣ ਸੰਗਤਾਂ ਵਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ।

farmer

ਇਸੇ ਦੇ ਚੱਲਦੇ ਅੱਜ ਤਰਨਤਾਰਨ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਕੁਲਦੀਪ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਅਗਵਾਈ ਵਿਚ ਰਾਗੀ, ਢਾਡੀ, ਕਵੀਸ਼ਰਾਂ ਸਮੇਤ ਹੋਰ ਸੰਗਤ ਦਿੱਲੀ ਦੇ ਸਿੰਘੂ ਬਾਰਡਰ ਲਈ ਅਰਦਾਸ ਕਰ ਰਵਾਨਾ ਹੋਏ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕਿਹਾ "ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨੀ ਸੰਘਰਸ਼ ਵਿਚ ਸੰਗਤਾਂ ਸਮੇਤ ਆਪਣੇ ਯੋਗਦਾਨ ਪਾਉਣ ਦਿੱਲੀ ਜਾ ਰਹੇ ਹਨ। "

Farmers Protest

ਇਸ ਮੌਕੇ ਕੁਲਦੀਪ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੇ ਕਿਹਾ, " ਸੰਗਤਾਂ ਵਲੋਂ ਦਿੱਲੀ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਜਿਸਦੇ ਚੱਲਦੇ ਉਨ੍ਹਾਂ ਵਲੋਂ ਇਹ ਉਪਰਾਲਾ ਕਰ ਸੰਗਤਾਂ ਨੂੰ ਦਿੱਲੀ ਭੇਜਿਆ ਜਾ ਰਿਹਾ ਹੈ।"
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement