ਕਿਸਾਨਾਂ ਨਾਲ ਗ਼ੈਰ ਰਸਮੀ ਗੱਲਬਾਤ ਜਾਰੀ, ਛੇਤੀ ਹੱਲ ਦੀ ਉਮੀਦ: ਤੋਮਰ
Published : Dec 19, 2020, 6:45 am IST
Updated : Dec 19, 2020, 6:45 am IST
SHARE ARTICLE
IMAGE
IMAGE

ਕਿਸਾਨਾਂ ਨਾਲ ਗ਼ੈਰ ਰਸਮੀ ਗੱਲਬਾਤ ਜਾਰੀ, ਛੇਤੀ ਹੱਲ ਦੀ ਉਮੀਦ: ਤੋਮਰ

ਕਿਹਾ, ਅਸੀ ਅਜੇ ਵੀ ਗੱਲਬਾਤ ਲਈ ਤਿਆਰ ਹਾਂ
 

ਨਵੀਂ ਦਿੱਲੀ, 18 ਦਸੰਬਰ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਲਈ ਰਸਮੀ ਗੱਲਬਾਤ ਨੂੰ ਲੈ ਕੇ ਰੁਕਾਵਟ ਦੇ ਵਿਚਕਾਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਕਿਸਾਨਾਂ ਸੰਗਠਨਾਂ ਨਾਲ ਗ਼ੈਰ ਰਸਮੀ ਵਿਚਾਰ ਵਟਾਂਦਰੇ ਕਰ ਰਹੀ ਹੈ, ਪਰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਦਾ ਕੋਈ ਮਤਲਬ ਨਹੀਂ ਜੋ ਕਿਸਾਨਾਂ ਦੇ ਮੋਢਿਆਂ ’ਤੇ ਬੂੰਦਕ ਰਖਦੇ ਹਨ। 
ਮੰਤਰੀ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਸਾਲ ਦੇ ਅੰਤ ਤੋਂ ਪਹਿਲਾਂ ਇਸ ਦਾ ਹੱਲ ਲੱਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਚਿੰਤਾਵਾਂ ਦੇ ਹੱਲ ਲਈ ਵਚਨਬੱਧ ਹੈ।ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਨੂੰ ਗੁਮਰਾਹ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਉਨ੍ਹਾਂ ’ਤੇ ਸੁਧਾਰ ਪ੍ਰਕਿਰਿਆ ’ਤੇ ਅਪਣਾ ਪੱਖ ਬਦਲਣ ਅਤੇ ਮੁੱਦੇ ਨੂੰ ਸਿਆਸੀ ਰੰਗ ਦੇਣ ਦਾ ਦੋਸ਼ ਲਾਇਆ। ਤੋਮਰ, ਖ਼ੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਪਾਰ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ, 40 ਦੇ ਕਰੀਬ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਵਿਚ ਕੇਂਦਰ ਦੀ ਅਗਵਾਈ ਕਰ ਰਹੇ ਹਨ। ਤੋਮਰ ਨੇ ਪੀਟੀਆਈ-ਭਾਸ਼ਾ ਨੂੰ ਦਿਤੀ ਇਕ ਇੰਟਰਵਿਊ ਵਿਚ ਕਿਹਾ 


ਕਿ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹਨ ਅਤੇ ਸਰਕਾਰ ਇਕ ਲਿਖਤੀ ਭਰੋਸਾ ਦੇਣ ਲਈ ਤਿਆਰ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਮੰਡੀ ਪ੍ਰਣਾਲੀ ਜਾਰੀ ਰਹੇਗੀ।
ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਹਨ, ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਰੁਕਾਵਟ ਨੂੰ ਦੂਰ ਕਰਨ ਲਈ ਤਿੰਨ ਕੇਂਦਰੀ ਮੰਤਰੀਆਂ ਅਤੇ 40 ਕਿਸਾਨ ਯੂਨੀਅਨਾਂ ਦਰਮਿਆਨ ਘੱਟੋ-ਘੱਟ ਪੰਜ ਦੌਰ ਦੀ ਰਸਮੀ ਗੱਲਬਾਤ ਹੋਈ ਹੈ, ਪਰ ਕਿਸਾਨ ਯੂਨੀਅਨਾਂ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।
ਰੇੜਕਾ ਅਤੇ ਅਗਾਂਹ ਦੇ ਰਾਹ ਬਾਰੇ ਇਕ ਸਵਾਲ ਦੇ ਜਵਾਬ ਵਿਚ, ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਯੂਨੀਅਨਾਂ ਨਾਲ ਨਿਰੰਤਰ ਵਿਚਾਰ ਵਟਾਂਦਰੇ ਵਿਚ ਹਾਂ ... ਕੁਲ ਮਿਲਾ ਕੇ ਸਾਡੀ ਕੋਸ਼ਿਸ਼ ਉਨ੍ਹਾਂ ਨਾਲ ਗੱਲਬਾਤ ਰਾਹੀਂ ਕਿਸੇ ਹੱਲ ’ਤੇ ਪਹੁੰਚਣ ਦੀ ਹੈ। ਅਸੀਂ ਅਜੇ ਵੀ ਗੱਲਬਾਤ ਲਈ ਤਿਆਰ ਹਾਂ। ਮੈਂ ਉਮੀਦ ਕਰਦਾ ਹਾਂ ਕਿ ਗੱਲਬਾਤ ਰਾਹੀਂ ਅਸੀਂ ਕਿਸੇ ਹੱਲ ਤੱਕ ਪਹੁੰਚਣ ਵੱਲ ਵਧ ਸਕਦੇ ਹਾਂ। (ਪੀਟੀਆਈ)
 

SHARE ARTICLE

ਏਜੰਸੀ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement