
ਜਬਰ ਜਨਾਹ ਤੋਂ ਬਾਅਦ ਦੋਸ਼ੀ ਲੜਕੀ ਨੂੰ ਲੁਧਿਆਣਾ ਦੇ ਗ੍ਰੈਂਡ ਵਾਕ ਮਾਲ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ।
ਲੁਧਿਆਣਾ- ਪੰਜਾਬ ਹੀ ਨਹੀ ਦੇਸ਼ ਭਰ ਵਿਚ ਜਬਰ ਜਨਾਹ ਨਾਲ ਜੁੜੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅੱਜ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਨਵ ਵਿਆਹੁਤਾ ਲੜਕੀ ਨਾਲ ਪੰਜ ਨੌਜਵਾਨਾਂ ਨੇ ਜਬਰ ਜਨਾਹ ਕੀਤਾ। ਦੱਸ ਦੇਈਏ ਕਿ ਇਹ ਘਟਨਾ ਲੁਧਿਆਣਾ ਦੇ ਪਿੰਡ ਮੰਡਿਆਣੀ ਕਲਾਂ ਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪੀੜਤ ਲੜਕੀ ਲੁਧਿਆਣਾ ਦੇ ਹੈਬੋਵਾਲ ਦੀ ਰਹਿਣ ਵਾਲੀ ਹੈ ਅਤੇ ਵਿਆਹ ਸ਼ਾਦੀਆਂ 'ਚ ਮਹਿੰਦੀ ਲਗਾਉਣ ਦਾ ਕੰਮ ਕਰਦੀ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਵਿਆਹ ਸ਼ਾਦੀਆਂ 'ਚ ਮਹਿੰਦੀ ਲਗਾਉਣ ਦਾ ਕੰਮ ਕਰਨ ਕਰਕੇ ਉਕਤ ਦੋਸ਼ੀਆਂ ਨੇ ਉਸ ਨੂੰ ਵਿਆਹ 'ਚ ਮਹਿੰਦੀ ਲਗਾਉਣ ਲਈ ਬੁਲਾਇਆ ਤੇ ਉਥੇ ਦੋਸ਼ੀ ਉਸ ਨੂੰ ਪਿੰਡ ਮੰਡਿਆਣੀ ਸਥਿਤ ਇਕ ਕੋਠੀ ਵਿਚ ਲੈ ਗਏ ਅਤੇ ਉੱਥੇ ਪੰਜ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਜਬਰ ਜਨਾਹ ਤੋਂ ਬਾਅਦ ਦੋਸ਼ੀ ਲੜਕੀ ਨੂੰ ਲੁਧਿਆਣਾ ਦੇ ਗ੍ਰੈਂਡ ਵਾਕ ਮਾਲ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ।
ਉਸ ਤੋਂ ਬਾਅਦ ਉਸਨੇ ਆਪਣੇ ਪਤੀ ਨੂੰ ਫੋਨ ਕਰਕੇ ਬੁਲਾਇਆ। ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਰ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲੀ ਤੇ ਅਧਿਕਾਰੀ ਉਪ ਪੁਲਿਸ ਕਪਤਾਨ ਗੁਰਬੰਸ ਸਿੰਘ ਨੇ ਦੱਸਿਆ ਕਿ ਸਾਰੇ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।