ਜਾਖੜ ਨੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ
Published : Dec 19, 2020, 3:51 pm IST
Updated : Dec 19, 2020, 3:51 pm IST
SHARE ARTICLE
sunil Kumar Jakhar
sunil Kumar Jakhar

ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨੇ 'ਤੇ ਲਿਆ, ਉੱਥੇ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ।

ਚੰਡੀਗੜ੍ਹ- ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਧਰਨਾ ਲਗਾਤਰ ਵਧਦਾ ਜਾ ਰਿਹਾ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨੇ 'ਤੇ ਲਿਆ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ।

farmer

ਉਨ੍ਹਾਂ ਕਿਹਾ "ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪੰਜਾਬ 'ਚ ਅੰਦੋਲਨ ਦੌਰਾਨ ਕਿਸਾਨਾਂ ਤੇ ਕੋਈ ਵੀ ਖਤਰਾ ਨਹੀਂ ਆਉਣ ਦਿੱਤਾ,  ਉੱਥੇ ਹੀ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੇ ਯੂ-ਟਰਨ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਜੋ ਵੀ ਕਾਰਵਾਈਆਂ ਹੋਈਆਂ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਸੜਕਾਂ ਪੁੱਟੀਆਂ ਗਈਆਂ, ਰਸਤੇ ਰੋਕੇ ਗਏ, ਲਾਠੀਚਾਰਜ ਕੀਤਾ ਗਿਆ, ਇਹ ਸਭ ਹਰਿਆਣਾ ਸਰਕਾਰ ਵਲੋਂ ਕਰਾਇਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement