
ਆਰਥਕ ਤੰਗੀ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ
ਮੋਗਾ, 18 ਦਸੰਬਰ (ਅਰੁਣ ਗੁਲਾਟੀ) : ਕਸਬਾ ਕਿਸ਼ਨਪੁਰਾ ਕਲਾ ਦੇ ਅਧੀਨ ਪੈਦੇ ਪਿੰਡ ਫ਼ਤਿਹਪੁਰ ਕੰਨੀਆਂ ਵਿਖੇ ਆਰਥਕ ਤੰਗੀ ਦੇ ਚਲਦਿਆਂ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਕੇ ਖ਼ੁਦਕੁਸ਼ੀ ਕਰ ਲਈ।
ਥਾਣਾ ਧਰਮਕੋਟ ਦੇ ਏ ਐਸ ਆਈ ਨਿਰਮਲ ਸਿੰਘ ਨੇ ਦਸਿਆ ਕਿ 32 ਸਾਲਾ ਮ੍ਰਿਤਕ ਹਰਜਿੰਦਰ ਸਿੰਘ ਵਾਸੀ ਪਿੰਡ ਫ਼ਤਿਹਪੁਰ ਕੰਨੀਆਂ ਦੇ ਪਿਤਾ ਗੁਰਬਚਨ ਸਿੰਘ ਨੇ ਦਸਿਆ ਕਿ ਹਰਜਿੰਦਰ ਸਿੰਘ ਦੇ ਦੋ ਬੱਚੇ ਸਨ ਅਤੇ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਰਥਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਵੀਰਵਾਰ ਦੀ ਦੇਰ ਸ਼ਾਮ ਨੂੰ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ।
ਉਸ ਦੀ ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਇਲਾਜ ਲਈ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਫੋਟੋ ਨੰਬਰ 18 ਮੋਗਾ 17 ਪੀ
ਕੈਪਸ਼ਨ- ਮ੍ਰਿਤਕ ਹਰਜਿੰਦਰ ਸਿੰਘ ਦੀ ਫਾਈਲ ਫੋਟੋ