ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਬੇਅਦਬੀ ਦੀ ਕੋਸ਼ਿਸ਼, ਪਿੰਡ ਵਾਲਿਆਂ ਨੇ ਮੁਲਜ਼ਮ ਕੀਤਾ ਕਾਬੂ
Published : Dec 19, 2021, 11:00 am IST
Updated : Dec 19, 2021, 11:02 am IST
SHARE ARTICLE
 Attempt of indecency in Kapurthala after Darbar Sahib, accused arrested by villagers
Attempt of indecency in Kapurthala after Darbar Sahib, accused arrested by villagers

ਨਿਸ਼ਾਨ ਸਾਹਿਬ ਦੇ ਨਾਲ ਛੇੜਛਾੜ ਦੀ ਹੋਈ ਕੋਸ਼ਿਸ਼

 

ਕਪੂਰਥਲਾ  - ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਨੇ ਸਿੱਖਾਂ ਦੇ ਹਿਰਦੇ ਵਲੂਧਰ ਕੇ ਰੱਖ ਦਿੱਤੇ। ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣਏ ਆਈ ਹੈ। ਪਿੰਡ ਦੇ ਲੋਕਾਂ ਨੇ ਮੌਕੇ 'ਤੇ ਹੀ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। 

file photo

ਮਿਲੀ ਜਾਣਕਾਰੀ ਅਨੁਸਾਰ ਪਿੰਡ ਨਿਜਾਮਪੁਰ ਵਿਖੇ ਜਦੋਂ ਲੋਕ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਗਏ ਹੋਏ ਸਨ ਤਾਂ ਉਕਤ ਮੁਲਜ਼ਮ ਵਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਜਿਹਾ ਕਰਨ ’ਤੇ ਲੋਕਾਂ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ ਅਤੇ ਇਸ ਘਟਨਾ ਬਾਰੇ ਪੁਲਿਸ ਨੂੰ ਦੱਸਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

file photo

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਵਿਅਕਤੀ ਵਲੋਂ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement