ਭਾਜਪਾ ਐਮ.ਪੀ. ਨੇ ਸਟੇਜ ’ਤੇ ਹੀ ਪਹਿਲਵਾਨ ਨੂੰ ਜੜਿਆ ਥੱਪੜ
Published : Dec 19, 2021, 12:41 am IST
Updated : Dec 19, 2021, 12:41 am IST
SHARE ARTICLE
image
image

ਭਾਜਪਾ ਐਮ.ਪੀ. ਨੇ ਸਟੇਜ ’ਤੇ ਹੀ ਪਹਿਲਵਾਨ ਨੂੰ ਜੜਿਆ ਥੱਪੜ

ਰਾਂਚੀ, 18 ਦਸੰਬਰ : ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਯੂ.ਟੀ.ਐਫ਼) ਦੇ ਪ੍ਰਧਾਨ ਬ੍ਰਜ ਭੂਸ਼ਣ ਸਰਨ ਸਿੰਘ ਵਿਵਾਦਾਂ ’ਚ ਘਿਰ ਗਏ ਹਨ। ਰਾਂਚੀ ’ਚ ਆਯੋਜਤ ਇਕ ਪ੍ਰੋਗਰਾਮ ’ਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਇਕ ਪਹਿਲਵਾਨ ਨੂੰ ਸਟੇਜ ’ਤੇ ਹੀ ਥੱਪੜ ਜੜ ਦਿਤਾ। ਇਹ ਸੱਭ ਕੈਮਰੇ ਵਿਚ ਕੈਦ ਹੋ ਗਿਆ। ਇਸ ਦੇ ਵਿਰੋਧ ਵਿਚ ਬਾਕੀ ਪਹਿਲਵਾਨਾਂ ਨੇ ਹੰਗਾਮਾ ਖੜਾ ਕਰ ਦਿਤਾ। ਦਰਅਸਲ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਹੀਦ ਗਣਪਤ ਰਾਏ ਇਨਡੋਰ ਸਟੇਡੀਅਮ ’ਚ ਅੰਡਰ-15 ਨੈਸਨਲ ਰੈਸਲਿੰਗ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਸੀ।
ਉਤਰ ਪ੍ਰਦੇਸ਼ ਦੀ ਕੈਸਰਗੰਜ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬ੍ਰਜ ਭੂਸ਼ਣ ਸ਼ਰਨ ਸਿੰਘ ਬਤੌਰ ਮੁੱਖ ਮਹਿਮਾਨ ਸਮਾਰੋਹ ਵਿਚ ਪਹੁੰਚੇ ਸਨ। ਦਸਿਆ ਜਾ ਰਿਹਾ ਹੈ ਕਿ ਜ਼ਿਆਦਾ ਉਮਰ ਦੇ ਚਲਦਿਆਂ ਪਹਿਲਵਾਨ ਨੂੰ ਮੁਕਾਬਲੇ ਵਿਚ ਹਿੱਸਾ ਲੈਣ ਦੀ ਮਨਜ਼ੂਰੀ ਨਹੀਂ ਦਿਤੀ ਗਈ ਸੀ। ਤਕਨੀਕੀ ਅਧਾਰ ’ਤੇ ਉਸ ਨੂੰ ਅਯੋਗ ਘੋਸ਼ਿਤ ਕਰ ਦਿਤਾ ਗਿਆ। ਉਸ ਪਹਿਲਵਾਨ ਨੇ ਪ੍ਰਤੀਯੋਗਿਤਾ ਦੀ ਤਕਨੀਕੀ ਟੀਮ ਦੇ ਸਾਹਮਣੇ ਪਹਿਲਾਂ ਇਤਰਾਜ਼ ਜਤਾਇਆ, ਇਸ ਤੋਂ ਬਾਅਦ ਪਹਿਲਵਾਨ ਨੇ ਸਟੇਜ ’ਤੇ ਪਹੁੰਚ ਕੇ ਯੂਨੀਅਨ ਦੇ ਪ੍ਰਧਾਨ ਬ੍ਰਜ ਭੂਸ਼ਣ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਫ਼ੀ ਸਮਝਾਉਣ ਤੋਂ ਬਾਅਦ ਵੀ ਜਦੋਂ ਪਹਿਲਵਾਨ ਸਟੇਜ ਤੋਂ ਨਾ ਉਤਰਿਆ ਅਤੇ ਉਥੇ ਹੀ ਰੌਲਾ ਪਾਉਂਦਾ ਰਿਹਾ। ਉਦੋਂ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਪਹਿਲਵਾਨ ਨੂੰ ਸਾਰਿਆਂ ਦੇ ਸਾਹਮਣੇ ਥੱਪੜ ਮਾਰ ਕੇ ਸਟੇਜ ਤੋਂ ਭਜਾ ਦਿਤਾ। ਇਸ ਤੋਂ ਬਾਅਦ ਸਾਰਿਆਂ ਨੇ ਪਹਿਲਵਾਨ ਨੂੰ ਸਟੇਜ ਤੋਂ ਹੇਠਾਂ ਉਤਾਰਿਆ। 
ਬ੍ਰਜ ਭੂਸ਼ਣ ਸਿੰਘ ਨੇ ਕਿਹਾ ਕਿ ਅਨੁਸਾਸ਼ਨਹੀਣਤਾ ਲਈ ਕੋਈ ਥਾਂ ਨਹੀਂ ਹੈ। ਜੇਕਰ ਪਹਿਲਵਾਨ ਨੂੰ ਵੱਡੀ ਉਮਰ ਦੇ ਹੋਣ ਦੇ ਬਾਵਜੂਦ ਹਿੱਸਾ ਲੈਣ ਦੀ ਇਜਾਜ਼ਤ ਦਿਤੀ ਜਾਂਦੀ ਤਾਂ ਇਸ ਦਾ ਹੋਰ ਪਹਿਲਵਾਨਾਂ ’ਤੇ ਬੁਰਾ ਪ੍ਰਭਾਵ ਪੈਂਦਾ। 
ਝਾਰਖੰਡ ਕੁਸ਼ਤੀ ਸੰਘ ਦੇ ਪ੍ਰਧਾਨ ਭੋਲਾਨਾਥ ਨੇ ਵੀ ਇਸ ਗੱਲ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਓਵਰਏਜ ਇਕ ਵੱਡੀ ਸਮੱਸਿਆ ਹੈ, ਸਪੋਰਟਜ਼ ਅਥਾਰਟੀ ਨੂੰ ਇਸ ’ਤੇ ਗ਼ੌਰ ਕਰ ਕੇ ਇਸ ’ਤੇ ਰੋਕ ਲਗਾਉਣੀ ਚਾਹੀਦੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement