CM ਚੰਨੀ ਵਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ ਦਾ ਕੀਤਾ ਐਲਾਨ
Published : Dec 19, 2021, 4:29 pm IST
Updated : Dec 19, 2021, 4:29 pm IST
SHARE ARTICLE
CM Channi
CM Channi

'ਆਤਮਿਕ ਸ਼ਾਂਤੀ ਲਈ ਪਿਛਲੇ 25 ਸਾਲਾਂ ਤੋਂ ਰੋਜ਼ਾਨਾ ਭਗਵਦ ਗੀਤਾ ਦੇ ਸ਼ਲੋਕ ਦਾ ਪਾਠ ਕਰ ਰਿਹਾ ਹਾਂ'

 

ਲੁਧਿਆਣਾ:  ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ ਅਤੇ ਸ. ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਦੇ ਨਾਲ ਮੁੱਖ ਮੰਤਰੀ ਅੱਜ ਰੱਥ ਯਾਤਰਾ ਮੌਕੇ ਨਤਮਸਤਕ ਹੋਏ।

CM ChanniCM Channi

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਇਆ ਜਾਵੇਗਾ।

 

CM ChanniCM Channi

 

ਭਗਵਤ ਗੀਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਕੌਂਸਲਰ ਬਣੇ ਸਨ ਤਾਂ ਇੱਕ ਨੇਕ ਰੂਹ ਨੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਹਰ ਰੋਜ਼ ਪੜ੍ਹਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਗੀਤਾ ਨੇ ਉਨ੍ਹਾਂ ਦੇ ਜੀਵਨ ਨੂੰ ਸੇਧ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਵੀ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੀਤਾ ਵਿੱਚ ਲਿਖੇ ਸ਼ਲੋਕਾਂ ਵਿੱਚੋਂ ਕੋਈ ਵਿਅਕਤੀ ਕਿਸੇ ਇੱਕ ਸ਼ਲੋਕ ਨੂੰ ਧਾਰਨ ਕਰ ਸਕਦਾ ਹੈ, ਤਾਂ ਇਹ ਜੀਵਨ ਵਿੱਚ ਸਫ਼ਲ ਹੋਣ ਲਈ ਕਾਫ਼ੀ ਹੈ।

 

CM ChanniCM Channi

 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ 20 ਏਕੜ ਜ਼ਮੀਨ 'ਤੇ ਸ੍ਰੀ ਭਗਵਦ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗੀਤਾ ਪ੍ਰੇਰਨਾ ਦਾ ਸਭ ਤੋਂ ਵੱਡਾ ਸਰੋਤ ਹੈ ਜੋ ਸਾਨੂੰ ਸਾਡੇ ਜੀਵਨ ਦੀ ਬਿਹਤਰੀ ਵੱਲ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ "ਰਾਮਾਇਣ, ਮਹਾਭਾਰਤ ਅਤੇ ਭਗਵਦ ਗੀਤਾ ਦੇ ਮਹਾਂਕਾਵਿ ਗ੍ਰੰਥਾਂ ਵਿੱਚ ਗਿਆਨ ਦੁਆਰਾ ਸਾਡੇ ਵਿਵੇਕ ਵਿੱਚ ਹੋਰ ਵਾਧਾ ਕਰਨ ਲਈ, ਪਟਿਆਲਾ ਵਿੱਚ ਇੱਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਵੱਲੋਂ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦੇ ਪ੍ਰਬੰਧਕਾਂ ਨਾਲ ਆਪਣੀ ਸਾਂਝ ਨੂੰ ਯਾਦ ਕੀਤਾ। ਉਨ੍ਹਾਂ ਕਿਹਾ "ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਇਸ ਸਮਾਗਮ ਨਾਲ 1996 ਤੋਂ ਜੁੜਿਆ ਹੋਇਆ ਹਾਂ, ਜਦੋਂ ਮੈਂ ਨਗਰ ਕੌਂਸਲਰ ਸੀ।"

ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਕੱਢੀ ਜਾ ਰਹੀ ਇਸ ਰੱਥ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਪੀ.ਐਮ.ਆਈ.ਡੀ.ਬੀ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement