
ਸਵੇਰੇ 4 ਵਜੇ ਕੀਤੀ ਸੀ ਬੇਅਦਬੀ ਦੀ ਕੋਸ਼ਿਸ਼
ਕਪੂਰਥਲਾ - ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਘਟਨਾ ਤੋਂ ਬਾਅਦ ਅੱਜ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਵੀ ਸੰਗਤ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿਤਾ। ਇਹ ਵਿਅਕਤੀ ਸਵੇਰੇ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਗਿਆ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਫੜ ਕੇ ਪਹਿਲਾਂ ਕੁੱਟਿਆ ਤੇ ਫਿਰ ਪੁਲਿਸ ਹਵਾਲੇ ਕਰ ਦਿੱਤਾ। ਨੌਜਵਾਨ ਨੇ ਖ਼ੁਦ ਨੂੰ ਦਿੱਲੀ ਦਾ ਰਹਿਣ ਵਾਲਾ ਦੱਸਿਆ ਸੀ।
ਘਟਨਾ ਤੋਂ ਬਾਅਦ ਇਥੇ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਇਸ ਤੋਂ ਭੜਕੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਜਾਮ ਕਰਕੇ ਧਰਨਾ ਵੀ ਲਗਾ ਦਿੱਤਾ। ਪੁਲਿਸ ਦੇ ਨਾਲ ਸ਼ਰਧਾਲੂਆਂ ਦੀ ਝੜਪ ਵੀ ਹੋਈ। ਲੋਕ ਮੰਗ ਕਰ ਰਹੇ ਸਨ ਕਿ ਇਸ ਦੋਸ਼ੀ ਨਾਲ ਵੀ ਉਹੋ ਜਿਹਾ ਵਤੀਰਾ ਕਰਨਾ ਚਾਹੀਦਾ ਹੈ, ਜਿਵੇਂ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨਾਲ ਕੀਤਾ ਗਿਆ। ਸੋ ਇਸ ਤੋਂ ਬਾਅਦ ਹੁਣ ਮੁਲਜ਼ਮ ਵਿਅਕਤੀ ਨੂੰ ਵੀ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ ਹੈ।