ਸਾਹਿਬਜ਼ਾਦਿਆਂ ਦੀ ਯਾਦ ’ਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਕਰਵਾਏ ਜਾਣਗੇ ਗੁਰਮਤਿ ਸਮਾਗਮ : ਬਾਬਾ
Published : Dec 19, 2021, 12:33 am IST
Updated : Dec 19, 2021, 12:33 am IST
SHARE ARTICLE
image
image

ਸਾਹਿਬਜ਼ਾਦਿਆਂ ਦੀ ਯਾਦ ’ਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਕਰਵਾਏ ਜਾਣਗੇ ਗੁਰਮਤਿ ਸਮਾਗਮ : ਬਾਬਾ ਬਲਬੀਰ ਸਿੰਘ

ਚਮਕੌਰ ਸਾਹਿਬ, 18 ਦਸੰਬਰ (ਪੱਤਰ ਪ੍ਰੇਰਕ): ਪੰਜਵਾਂ ਤਖ਼ਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 20-21-22 ਨੂੰ ਚਮਕੌਰ ਸਾਹਿਬ ਵਿਖੇ ਪੂਰਨ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸੱਭ ਸੰਗਤਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਚਮਕੌਰ ਸਾਹਿਬ ਹਾਜ਼ਰੀ ਭਰਨੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਮੁੱਚੇ ਸਿਆਸੀ ਦਲਾਂ ਨੂੰ ਇਸ ਇਤਿਹਾਸ ਦੇ ਪ੍ਰਸੰਗ ਨੂੰ ਸਮਝਦਿਆਂ, ਰਾਜਸੀ ਕਾਨਫ਼ਰੰਸਾਂ ਦੀ ਬਜਾਏ ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣ। 
ਅੱਜ ਇਥੋਂ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬੀਬਾਨਗੜ੍ਹ ਸਾਹਿਬ, ਫ਼ਤਿਹਗੜ੍ਹ ਸਾਹਿਬ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਮਹੀਨੇ ਦਸਮ ਪਾਤਸ਼ਾਹ ਦਾ ਅਨੰਦਪੁਰ ਤੋਂ ਚਲਣਾ, ਪ੍ਰਵਾਰ ਦਾ ਵਿਛੜ ਜਾਣਾ, ਚਮਕੌਰ ਦੇ ਜੰਗ ਵਿਚ ਵੱਡੇ ਸਾਹਿਬਜ਼ਾਦਿਆਂ ਤੇ ਪਿਆਰੇ ਸਿੰਘਾਂ ਦਾ ਸ਼ਹੀਦ ਹੋ ਜਾਣਾ, ਛੋਟਿਆਂ ਸਾਹਿਬਜ਼ਾਦਿਆਂ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦੇਣਾ, ਦਾ ਇਤਿਹਾਸ ਲਸਾਨੀ ਤੇ ਨਿਵੇਕਲਾ ਤੇ ਕੌਮ ਲਈ ਮਹੱਤਤਾ ਵਾਲਾ ਹੈ। ਅੱਜ ਆਧੁਨਿਕ ਬਿਜਲਈ ਸਾਧਨਾਂ ਜੰਤਰਾਂ ਨਾਲ ਬੱਚੇ ਜੁੜ ਕੇ ਅਜਿਹੇ ਮਾਣਮੱਤੇ ਇਤਿਹਾਸ ਤੋਂ ਵਿਰਲੇ ਹੋ ਗਏ ਹਨ ਸੱਭ ਨੂੰ ਰਲ ਮਿਲ ਹੰਭਲਾ ਮਾਰ ਕੇ ਇਸ ਮਹੀਨੇ ਸਰਦ ਰੁੱਤ ਵਿਚ ਵਾਪਰੇ ਇਤਿਹਾਸਕ ਦੁਖਾਂਤ ਬਾਰੇ ਹਰ ਘਰ ਵਿਚ ਗੁਰਮਤਿ ਵਿਚਾਰ ਹੋਣੀ ਚਾਹੀਦੀ ਹੈ। 
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ/ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੂੰ ਵੀ ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆਂ, ਹਰੀ ਸਿੰਘ ਨਲੂਆਂ, ਅਕਾਲੀ ਫੂਲਾ ਸਿੰਘ ਸ਼ਹੀਦ, ਬਾਬਾ ਦੀਪ ਸਿੰਘ ਸ਼ਹੀਦ ਦੇ ਇਤਿਹਾਸ ਅਤੇ ਇਤਿਹਾਸਕ ਜੀਵਨ ਝਲਕੀਆਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦਾ ਯਤਨ ਕਰਨਾ ਚਾਹੀਦਾ ਹੈ। 
ਉਨ੍ਹਾਂ ਨਾਲ ਹੀ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ 20 ਤੋਂ 23 ਦਸੰਬਰ ਨੂੰ ਗੁਰਦੁਆਰਾ ਰਣਜੀਤਗੜ੍ਹ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਚਮਕੌਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਲੰਗਰ ਵੀ ਅਤੁੱਟ ਵਰਤਨਗੇ, 23 ਦਸੰਬਰ ਨੂੰ ਨਿਹੰਗ ਸਿੰਘਾਂ ਵਲੋਂ ਮਹੱਲਾ ਕਢਿਆ ਜਾਵੇਗਾ। 
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement