ਹਲ ਚਲਾ ਸਕਦਾ ਹਾਂ ਤੇ ਪਸ਼ੂ ਵੀ ਚਰਾ ਲਵਾਂਗਾ ਪਰ ਚੋਣ ਕਦੇ ਨਹੀਂ ਲੜਾਂਗਾ : ਮੁਹੰਮਦ ਮੁਸਤਫ਼ਾ
Published : Dec 19, 2021, 9:26 am IST
Updated : Dec 19, 2021, 9:26 am IST
SHARE ARTICLE
Mohammad Mustafa
Mohammad Mustafa

‘‘ਮੈਂ ਉਹ ਕੰਮ ਨਹੀਂ ਕਰ ਸਕਦਾ ਜਿਸ ਲਈ ਮੈਨੂੰ ਰੱਬ ਨੇ ਬਣਾਇਆ ਹੀ ਨਹੀਂ।’’

 

ਚੰਡੀਗੜ੍ਹ  (ਭੁੱਲਰ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਮੁੱਖ ਰਣਨੀਤੀਕਾਰ ਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਪਤਨੀ ਰਜ਼ੀਆ ਸੁਲਤਾਨਾ ਦੀ ਥਾਂ ਇਸ ਵਾਰ ਮਾਲੇਰਕੋਟਲਾ ਤੋਂ ਵਿਧਾਨ ਸਭਾ ਚੋਣ ਲੜਨ ਦੀਆਂ ਲੱਗ ਰਹੀਆਂ ਕਿਆਸ ਅਰਾਈਆਂ ਨੂੰ ਸਿਰੇ ਤੋਂ ਖ਼ਾਰਜ ਕਰ ਦਿਤਾ ਹੈ। ਹਾਲ ਵਿਚ ਹੀ ਮਾਲੇਰਕੋਟਲਾ ਵਿਚ ਕਾਂਗਰਸ ਦੀ ਵੱਡੀ ਰੈਲੀ ਕਰਵਾਉਣ ਤੋਂ ਬਾਅਦ ਇਹ ਚਰਚੇ ਸ਼ੁਰੂ ਹੋਏ ਸਨ।

file photo

ਮੁਸਤਫ਼ਾ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਉਹ ਕਿਸਾਨ ਦੇ ਪੁੱਤਰ ਹਨ ਅਤੇ ਅਪਣੀਆਂ ਜੜ੍ਹਾਂ ਨਾਲ ਜੁੜ ਕੇ ਹੱਲ ਚਲਾ ਸਕਦੇ ਹਨ ਤੇ ਅਪਣੇ ਪਸ਼ੂ ਵੀ ਚਰਾ ਸਕਦੇ ਹਨ ਪਰ ਚੋਣ ਕਦੇ ਨਹੀਂ ਲੜਨਗੇ। ਇਹ ਗੱਲ ਮੇਰੇ ਪ੍ਰਵਾਰ ਦੇ ਮੈਂਬਰ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਕੰਮ ਮੈਂ ਕਦੀ ਨਹੀਂ ਕਰਾਂਗਾ ਅਤੇ ਨਾ ਹੀ ਇਸ ਬਾਰੇ ਅੱਜ ਤਕ ਸੋਚਿਆ ਤਕ ਵੀ ਹੈ। ਉਨ੍ਹਾਂ ਕਿਹਾ,‘‘ਮੈਂ ਉਹ ਕੰਮ ਨਹੀਂ ਕਰ ਸਕਦਾ ਜਿਸ ਲਈ ਮੈਨੂੰ ਰੱਬ ਨੇ ਬਣਾਇਆ ਹੀ ਨਹੀਂ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement